ਸ਼ਹਿਰ ਵਾਸੀ 15 ਅਗਸਤ ਤੱਕ ਜ਼ੁਰਮਾਨੇ/ ਵਿਆਜ਼ ਤੋਂ ਬਿਨਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ-ਐਸ.ਡੀ.ਐਮ-
ਰੋਹਿਤ ਗੁਪਤਾ
ਬਟਾਲਾ, 6 ਅਗਸਤ 2025 - ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ, ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਿਨਾਂ ਕਿਸੇ ਜ਼ੁਰਮਾਨੇ/ਵਿਆਜ਼ ਤੋਂ ਕੇਵਲ ਮੂਲ ਰਕਮ 31 ਜੁਲਾਈ 2025 ਤੱਕ ਭਰਨ ਦੀ ਛੋਟ ਦਿੱਤੀ ਗਈ ਸੀ, ਜਿਸ ਵਿੱਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਚਲਾਈ ਗਈ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਪੈਨਲਟੀ/ਵਿਆਜ਼ ਤੋਂ ਕੇਵਲ ਮੂਲ ਰੂਪ ਰਕਮ ਜਮ੍ਹਾ ਕਰਵਾਉਣ ਲਈ ਮਿਤੀ 15 ਅਗਸਤ 2025 ਤੱਕ ਵਾਧਾ ਕੀਤਾ ਗਿਆ ਹੈ।
ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ 15 ਅਗਸਤ ਤੱਕ ਆਪਣਾ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਦਫਤਰ ਵਿੱਚ ਹਾਜ਼ਰ ਹੋ ਕੇ ਸੈਲਫ ਅਸੈਸਮੈਂਟ ਪ੍ਰਣਾਲੀ ਰਾਹੀਂ ਜਮ੍ਹਾ ਕਰਵਾ ਕੇ ਰਸੀਦ ਹਾਸਲ ਕਰਨ।
ਉਨਾਂ ਅੱਗੇ ਕਿਹਾ ਕਿ ਜੇਕਰ ਟੈਕਸ ਕਰਤਾਵਾਂ ਵਲੋਂ 15 ਅਗਸਤ ਤੱਕ ਟੈਕਸ ਜਮ੍ਹਾ ਨਹੀਂ ਕਰਵਾਇਆ ਜਾਂਦਾ ਤਾਂ ਮਿਊਂਸੀਪਲ ਕਾਰਪੋਰੇਸ਼ਨ ਐਕਟ 1976 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।