ਆਜ਼ਾਦੀ ਦਿਵਸ ਦੇ ਮੱਦੇ ਨਜ਼ਰ ਚਲਾਇਆ ਸਰਚ ਅਭਿਆਨ
ਦੀਪਕ ਜੈਨ
ਜਗਰਾਉਂ, 6 ਅਗਸਤ 2025 - ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਦੇ ਤਹਿਤ ਸਪੈਸ਼ਲ ਡੀਜੀਪੀ ਅਨੀਤਾ ਪੁੰਜ ਦੀ ਅਗਵਾਈ ਚ ਜਗਰਾਉਂ ਬੱਸ ਸਟੈਂਡ ਵਿਖੇ ਸਰਚ ਅਭਿਆਨ ਚਲਾਇਆ ਗਿਆ। ਸਪੈਸ਼ਲ ਡੀਜੀਪੀ ਅਨੀਤਾ ਪੁੰਜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 15 ਅਗਸਤ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਮਾੜੇ ਅੰਸਰਾਂ ਨੂੰ ਨੱਥ ਪਾਉਣ ਦੇ ਮੰਤਵ ਨੂੰ ਮੁੱਖ ਰੱਖਦਿਆਂ ਹੋਇਆ ਆਪਰੇਸ਼ਨ ਕਾਸੋ ਦੇ ਤਹਿਤ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਪੁਲਿਸ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਪਬਲਿਕ ਪਲੇਸ ਅਤੇ ਭੀੜ ਭਾੜ ਵਾਲੇ ਸਥਾਨਾਂ ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ।
ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਆਪਣੇ ਇਸ ਸਰਚ ਅਭਿਆਨ ਦੌਰਾਨ ਬੰੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੀ ਮਦਦ ਵਿਸ਼ੇਸ਼ ਮਦਦ ਲਿੱਤੀ ਗਈ ਹੈ। ਇਸ ਮੌਕੇ ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਵੀ ਪਬਲਿਕ ਪਲੇਸ ਤੇ ਕੋਈ ਵੀ ਲਾਵਾਰਿਸ ਵਸਤੂ, ਬੈਗ ਜਾਂ ਕੋਈ ਵਾਹਨ ਖੜਾ ਦਿਖਾਈ ਦਿੰਦਾ ਹੈ ਤਾਂ ਉਹ ਉਸਦੀ ਜਾਣਕਾਰੀ ਉਸੇ ਵਕਤ ਪੁਲਿਸ ਨੂੰ ਦੇਣ ਤਾਂ ਜੋ ਕਿਸੇ ਵੀ ਮੰਦਭਾਗੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।