ਸਾਬਕਾ ਫੌਜੀ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ
ਜਗਰਾਉਂ 6 ਅਗਸਤ ( ਦੀਪਕ ਜੈਨ) ਪਿਛਲੇ ਦਿਨਾਂ ਤੋਂ ਪਿੰਡ ਡਾਂਗੀਆ ਵਿਖੇ ਚੋਰਾਂ ਵੱਲੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬਿਨਾਂ ਕਿਸੇ ਡਰ ਤੋਂ ਆਏ ਦਿਨ ਕਿਸੇ ਨਾ ਕਿਸੇ ਘਰ ਨੂੰ ਨਿਸ਼ਾਨਾ ਬਣਾ ਰਹੇ ਹਨ||ਚੋਰਾਂ ਵੱਲੋਂ ਕੁਝ ਦਿਨ ਪਹਿਲਾਂ ਸਾਬਕਾ ਫੌਜੀ ਦੇ ਘਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਇਸ ਦੀ ਜਾਣਕਾਰੀ ਦਿੰਦੇ ਹੋਏ ਸਾਬਕਾ ਫੌਜੀ ਜਗਦੇਵ ਸਿੰਘ ਭੋਲਾ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਕਮਰੇ ਵਿੱਚ ਸੁੱਤੇ ਪਏ ਸਨ ਤਾਂ ਚੋਰਾਂ ਨੇ ਉਨਾਂ ਨੂੰ ਬਿਲਕੁਲ ਵੀ ਭਿਣਕ ਨਹੀਂ ਲੱਗਣ ਦਿੱਤੀ ਤੇ ਨਾਲ ਦੇ ਕਮਰੇ ਚੋਂ ਚੋਰੀ ਕਰ ਫਰਾਰ ਹੋ ਗਏ| ਜਗਦੀਪ ਸਿੰਘ ਭੋਲਾ ਅਤੇ ਉਸ ਦੀ ਪਤਨੀ ਨੇ ਦੱਸਿਆ ਕਿ ਚੋਰਾਂ ਨੇ ਸੋਨੇ ਦੀਆਂ ਵਾਲੀਆਂ, ਚਾਂਦੀ ਦੀਆਂ ਚਾਈਨਾ, ਪੰਜ ਹਜ਼ਾਰ ਹਜਾਰ ਰੁਪਏ, ਅਤੇ ਜਰੂਰੀ ਕਾਗਜਾਤ ਚੋਰੀ ਕਰਕੇ ਲੈ ਗਏ| ਉਹਨਾਂ ਕਿਹਾ ਕਿ ਇਸ ਘਟਨਾ ਦਾ ਉਹਨਾਂ ਨੂੰ ਸਵੇਰੇ ਪਤਾ ਲੱਗਿਆ ਜਦੋਂ ਉਨਾਂ ਨੇ ਨਾਲ ਦੇ ਕਮਰੇ ਵਿੱਚ ਖਿਲਰਿਆ ਹੋਇਆ ਸਮਾਨ ਦੇਖਿਆ ਤਾਂ ਉਹਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ|ਜਦੋਂ ਇਸ ਘਟਨਾ ਦੀ ਮਕਾਨ ਮਾਲਕਾਂ ਵੱਲੋਂ ਆਪਣੇ ਤੌਰ ਤੇ ਜਾਂਚ ਸ਼ੁਰੂ ਕੀਤੀ ਗਈ ਤਾਂ ਉਹਨਾਂ ਵੱਲੋਂ ਆਪਣੇ ਗੁਆਂਡ ਵਿੱਚ ਲੱਗੇ ਕੈਮਰਿਆਂ ਦੇ ਸੀਸੀਟੀਵੀ ਫੁਟੇਜ ਚੈੱਕ ਕੀਤੇ ਗਏ ਜਿਸ ਵਿੱਚ ਦਿਖਾਈ ਦਿੱਤਾ ਕਿ ਇੱਕ ਚੋਰ ਜੋ ਕਿ ਉਹਨਾਂ ਦੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਦਿਖਾਈ ਦੇ ਰਿਹਾ ਹੈ | ਜਿਸ ਤੋਂ ਇਹ ਸਾਫ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਇਸੇ ਚੋਰ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਉਹਨਾਂ ਦੇ ਘਰ ਵਿੱਚ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ|ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਆਪਣੇ ਘਰ ਵਿੱਚ ਹੋਈ ਚੋਰੀ ਦੀ ਘਟਨਾ ਦੀ ਜਾਣਕਾਰੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਨੇ ਉਹਨਾਂ ਨੂੰ ਅਸ਼ਵਾਸਨ ਦਿੱਤਾ ਹੈ ਕਿ ਜਲਦ ਹੀ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਕਾਰਵਾਈ ਕਰਦਿਆਂ ਹੋਇਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਕਾਬੂ ਕਰ ਲਿੱਤਾ ਜਾਵੇਗਾ।