Flood Alert: ਹੜ੍ਹਾਂ ਦੇ ਖ਼ਤਰੇ ਵਿਚਾਲੇ ਭਾਰੀ ਮੀਂਹ ਦਾ ਅਲਰਟ! ਡੈਮਾਂ 'ਚ ਵੀ ਵਧਿਆ ਪਾਣੀ ਦਾ ਪੱਧਰ
ਚੰਡੀਗੜ੍ਹ, 7 ਅਗਸਤ 2025 : ਬੁੱਧਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਹੋਈ। ਪਰ ਜ਼ਿਆਦਾਤਰ ਜ਼ਿਲ੍ਹੇ ਮੀਂਹ ਤੋਂ ਬਿਨਾਂ ਰਹੇ। ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਇਆ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ, ਪਰ ਇਹ ਆਮ ਦੇ ਨੇੜੇ ਰਿਹਾ। ਸੂਬੇ ਦਾ ਸਭ ਤੋਂ ਗਰਮ ਇਲਾਕਾ ਲੁਧਿਆਣਾ ਦਾ ਸਮਰਾਲਾ ਸੀ, ਜਿੱਥੇ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ।
ਦਰਅਸਲ ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਤੋਂ ਅਗਲੇ 5 ਦਿਨਾਂ ਤੱਕ ਮੌਸਮ ਆਮ ਰਹੇਗਾ। 12 ਅਗਸਤ ਤੋਂ ਮੌਸਮ ਫਿਰ ਬਦਲ ਜਾਵੇਗਾ ਅਤੇ ਇਸ ਦਿਨ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਜਲ ਸਰੋਤ ਵਿਭਾਗ ਨੇ ਬੁੱਧਵਾਰ ਸ਼ਾਮ 5 ਵਜੇ ਪੌਂਗ ਡੈਮ ਤੋਂ ਲਗਭਗ 23 ਹਜ਼ਾਰ 300 ਕਿਊਸਿਕ ਪਾਣੀ ਛੱਡਿਆ ਹੈ ।
ਇਸ ਤੋ ਇਲਾਵਾ ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਪ੍ਰਭਾਵ ਮੁੱਖ ਤੌਰ 'ਤੇ ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਦੇਖਿਆ ਜਾਵੇਗਾ, ਕਿਉਂਕਿ ਇਹ ਜ਼ਿਲ੍ਹੇ ਬਿਆਸ ਦਰਿਆ ਦੇ ਕੰਢੇ ਸਥਿਤ ਹਨ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਵੀ ਕੁਝ ਪ੍ਰਭਾਵ ਪੈ ਸਕਦਾ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਤਾਪਮਾਨ 34.5 ਡਿਗਰੀ, ਲੁਧਿਆਣਾ ਵਿੱਚ 33.6 ਡਿਗਰੀ, ਪਟਿਆਲਾ ਵਿੱਚ 33.1 ਡਿਗਰੀ, ਫਰੀਦਕੋਟ ਵਿੱਚ 34.2 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ਵਿੱਚ ਵੀ 13.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਅੱਜ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਕੁਝ ਇਲਾਕਿਆਂ ਵਿੱਚ, ਖਾਸ ਕਰਕੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਜਦੋਂ ਕਿ ਸੂਬੇ ਵਿੱਚ ਕਈ ਜ਼ਿਲ੍ਹੇ ਸੁੱਕੇ ਰਹਿਣਗੇ। ਦਰਅਸਲ, ਕੁਝ ਦਿਨਾਂ ਤੱਕ ਸੂਬੇ ਵਿੱਚ ਮਾਨਸੂਨ ਸੁਸਤ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ 12 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।