ਜ਼ਿਲੇ ਦੇ ਸਕੂਲਾਂ ਵਿੱਚ ਬੱਚਿਆਂ ਨੇ ਖਾਦੀ ਪੇਟ ਦੇ ਕੀੜਿਆਂ ਦੀ ਦਵਾਈ
ਰੋਹਿਤ ਗੁਪਤਾ
ਗੁਰਦਾਸਪੁਰ 7 ਅਗਸਤ
ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ 7 ਅਗਸਤ ਨੂੰ ਮਨਾਏ ਗਏ ਨੈਸ਼ਨਲ ਡੀ-ਵਾਰਮਿੰਗ ਡੇ ਦੋਰਾਨ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਖੁਆਈ ਗਈ।
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਸਿਹਤ ਅਮਲੇ ਵੱਲੋ ਬੱਚਿਆਂ ਨੂੰ ਦਵਾਈ ਖੁਆਈ ਗਈ। ਸਿਵਲ ਸਰਜਨ ਡਾਕਟਰ ਜਸਵਿੰਦਰ ਸਿੰਘ ਜੀ ਨੇ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ ਹਨ। ਪੇਟ ਦੇ ਕੀੜੀਆਂ ਤੋਂ ਮੁਕਤੀ ਲਈ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਗਈ ਹੈ। ਜ਼ਿਆਦਾਤਰ ਬੱਚੇ ਖਾਣਾ ਖਾਣ ਅਤੇ ਹੋਰ ਚੀਜ਼ਾਂ ਖਾਣ ਤੋਂ ਪਹਿਲਾਂ ਆਪਣੇ ਹੱਥ ਚੰਗੀ ਤਰ੍ਹਾਂ ਨਹੀਂ ਧੋਂਦੇ, ਜਿਸ ਕਾਰਨ ਉਨ੍ਹਾਂ ਨੂੰ ਪੇਟ ਦੀਆਂ ਬਿਮਾਰੀਆਂ ਆਸਾਨੀ ਨਾਲ ਲੱਗ ਜਾਂਦੀਆਂ ਹਨ। ਇਸ ਕਾਰਨ ਕਰਕੇ, ਸਿਹਤ ਵਿਭਾਗ 1 ਤੋਂ 19 ਸਾਲ ਦੀ ਉਮਰ ਦੇ ਸਾਰੇ ਸਕੂਲੀ ਬੱਚਿਆਂ ਨੂੰ ਸਾਲ ਵਿੱਚ ਦੋ ਵਾਰ ਕੀੜੇ ਮਾਰਨ ਦੀਆਂ ਗੋਲੀਆਂ ਦਿੰਦਾ ਹੈ।
ਜਿਲਾ ਟੀਕਾਕਰਨ ਅਫਸਰ ਡਾਕਟਰ ਮਮਤਾ ਅਤੇ ਸਕੂਲ ਹੈਲਥ ਕਲੀਨਿਕ ਮੁਖੀ ਡਾਕਟਰ ਭਾਵਨਾ ਸ਼ਰਮਾ ਨੇ ਦੱਸਿਆ ਕਿ ਵਿਭਾਗ ਵਲੋ 7 ਅਗਸਤ ਨੂੰ ਜ਼ਿਲੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 1 ਤੋਂ 2 ਸਾਲ ਤੱਕ ਦੇ 25690 ਬੱਚਿਆਂ ਨੂੰ ਐਲਬੇੰਡਾਜੋਲ ਸਿਰਪ ਅਤੇ 2 ਤੋਂ 19 ਸਾਲ ਤੱਕ ਦੇ 378781 ਬੱਚਿਆਂ ਨੂੰ ਕੀੜੇ ਮਾਰਨ ਦੀਆਂ ਗੋਲੀਆਂ ਖੁਆਣ ਦਾ ਟੀਚਾ ਤੈਅ ਕੀਤਾ ਗਿਆ ਸੀ। ਜਿਨ੍ਹਾਂ ਬੱਚਿਆਂ ਨੇ ਅੱਜ ਦਵਾਈ ਨਹੀਂ ਖਾਦੀ ਹੈ ਉਨ੍ਹਾਂ ਨੂੰ 14 ਅਗਸਤ ਨੂੰ ਮੋਪ-ਅੱਪ ਵਾਲੇ ਦਿਨ ਇਹ ਦਵਾਈ ਦਿੱਤੀ ਜਾਵੇਗੀ।
ਇਸ ਸੰਬੰਧੀ ਖਾਲਸਾ ਸਕੂਲ ਗੁਰਦਾਸਪੁਰ ਵਿਖੇ ਇਕ ਸਮਾਗਮ ਕੀਤਾ ਗਿਆ। ਜਿਲਾ ਸਕੂਲ ਹੈਲਥ ਕਲੀਨਿਕ ਇੰਚਾਰਜ ਡਾਕ੍ਟਰ ਭਾਵਨਾ ਸ਼ਰਮਾ ਜੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜੀਆਂ ਦੀ ਰੋਕਥਾਮ ਬਾਰੇ ਦੱਸਿਆ।
ਸਕੂਲ ਪ੍ਰਿੰਸੀਪਲ ਸਰਦਾਰ ਹਰਜਿੰਦਰ ਸਿੰਘ ਦੀ ਹਾਜਿਰੀ ਵਿੱਚ ਬੱਚਿਆਂ ਨੂੰ ਦਵਾਈ ਖੁਆਈ ਗਈ।ਇਸ ਮੌਕੇ ਏਐਮਓ ਡਾਕ੍ਟਰ ਅਮਨ, ਫਾਰਮਾਸਿਸਟ ਰੁਮਿੰਦਰ ਕੌਰ, ਮੀਨਾਕਸ਼ੀ, ਸਟਾਫ਼ ਨਰਸ ਨਿਸ਼ਾ, ਮਾਸ ਮੀਡੀਆ ਅਫਸਰ ਰਾਕੇਸ਼ ਕੁਮਾਰ ਆਦਿ ਹਾਜਰ ਸਨ।