ਅਕਾਲੀ ਲੀਡਰ ਮਨਤਾਰ ਬਰਾੜ ਦੀ ਮਾਤਾ ਮਨਜੀਤ ਕੌਰ ਬਰਾੜ ਦਾ ਦੇਹਾਂਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਅਗਸਤ 2025 : ਅਕਾਲੀ ਨੇਤਾ ਮਨਤਾਰ ਸਿੰਘ ਬਰਾੜ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਸਤਿਕਾਰਯੋਗ ਮਾਤਾ, ਸਰਦਾਰਨੀ ਮਨਜੀਤ ਕੌਰ ਬਰਾੜ (ਧਰਮਪਤਨੀ ਸਵ. ਸ. ਜਸਵਿੰਦਰ ਸਿੰਘ ਬਰਾੜ ਸਾਬਕਾ ਮੰਤਰੀ ਪੰਜਾਬ) ਦਾ ਦੇਹਾਂਤ ਹੋ ਗਿਆ ਹੈ।
ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 8 ਅਗਸਤ 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਪਿੰਡ ਸੰਧਵਾਂ, ਜ਼ਿਲ੍ਹਾ ਫਰੀਦਕੋਟ ਵਿਖੇ ਕੀਤਾ ਜਾਵੇਗਾ।