ਸੈਮੀਨਾਰ ਦਾ ਦ੍ਰਿਸ਼
ਦੀਦਾਰ ਗੁਰਨਾ
ਬਰਨਾਲਾ 7 ਅਗਸਤ 2025 : ਨਸ਼ਿਆਂ ਦੇ ਵੱਧ ਰਹੇ ਕਹਿਰ ਨੂੰ ਰੋਕਣ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਬਰਨਾਲਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਹੁਣ ਲੋਕ ਅੰਦੋਲਨ ਦਾ ਰੂਪ ਧਾਰ ਰਹੀ ਹੈ , ਇਸ ਮੁਹਿੰਮ ਦੇ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਸੈਮੀਨਾਰਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ, ਵਿਦਿਆਰਥੀ, ਅਧਿਆਪਕ, ਸਮਾਜ ਸੇਵੀ ਅਤੇ ਪਿੰਡ ਦੇ ਨਿਵਾਸੀ ਭਾਗ ਲੈ ਰਹੇ ਹਨ , ਪੁਲਿਸ ਅਧਿਕਾਰੀ ਇਨ੍ਹਾਂ ਸਮਾਗਮਾਂ ਵਿੱਚ ਨਸ਼ਿਆਂ ਨਾਲ ਸੰਬੰਧਤ ਕਾਨੂੰਨੀ ਧਾਰਾਵਾਂ, ਨਸ਼ਿਆਂ ਕਾਰਨ ਹੋਣ ਵਾਲੀਆਂ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ, ਅਤੇ ਪਰਿਵਾਰ ਤੇ ਸਮਾਜ ਉੱਤੇ ਪੈਂਦੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਰਹੇ ਹਨ