Breaking : ਲੈਂਡ ਪੂਲਿੰਗ ਪਾਲਿਸੀ ਵਿਰੁੱਧ ਦੋ ਹੋਰ AAP ਆਗੂਆਂ ਨੇ ਦਿੱਤਾ ਅਸਤੀਫਾ
ਸੰਗਰੂਰ, 8 ਅਗਸਤ 2025: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਸੰਗਰੂਰ ਜ਼ਿਲ੍ਹੇ ਤੋਂ 'ਆਪ' ਦੇ ਦੋ ਹੋਰ ਆਗੂਆਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਅਸਤੀਫ਼ਾ ਦੇਣ ਵਾਲੇ ਆਗੂਆਂ ਵਿੱਚ ਹਰਵਿੰਦਰ ਸਿੰਘ ਹੈਰੀ, ਜੋ ਕਿ ਜ਼ਿਲ੍ਹਾ ਯੂਥ ਜੁਆਇੰਟ ਸਕੱਤਰ ਸਨ, ਅਤੇ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੁਰੀ ਸ਼ਾਮਲ ਹਨ। ਉਨ੍ਹਾਂ ਦਾ ਇਹ ਕਦਮ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਵੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਇਸ ਨੀਤੀ ਨੂੰ ਲੈ ਕੇ ਕਈ ਆਗੂ ਅਤੇ ਵਰਕਰ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ।