Breaking : PRTC ਅਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ 'ਤੇ ਵੱਡਾ Update
ਚੰਡੀਗੜ੍ਹ: ਪੰਜਾਬ ਵਿੱਚ PRTC ਅਤੇ ਪਨਬੱਸ ਦੇ ਕੰਟਰੈਕਟ ਵਰਕਰਾਂ ਵੱਲੋਂ ਚੱਲ ਰਹੀ ਹੜਤਾਲ ਨੂੰ ਫਿਲਹਾਲ 13 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਇਹ ਫੈਸਲਾ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ।
ਇਹ ਹੜਤਾਲ ਮੁੱਖ ਤੌਰ 'ਤੇ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਰੱਦ ਨਾ ਕਰਨ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ 'ਤੇ ਮੁਲਾਜ਼ਮਾਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਖਾਸ ਕਰਕੇ ਰੱਖੜੀ ਦੇ ਤਿਉਹਾਰ ਦੌਰਾਨ।
ਮੁਲਾਜ਼ਮ ਯੂਨੀਅਨ ਨੇ ਹੁਣ ਸਰਕਾਰ ਨੂੰ ਆਪਣੀਆਂ ਮੰਗਾਂ 'ਤੇ ਵਿਚਾਰ ਕਰਨ ਲਈ 13 ਅਗਸਤ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਇਸ ਮਿਆਦ ਦੌਰਾਨ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮੁੜ ਤੋਂ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਲੈ ਸਕਦੇ ਹਨ।