ਬ੍ਰੇਕਿੰਗ: ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅਪਡੇਟ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਜ਼ਮਾਨਤ ਮਾਮਲੇ ਦੀ ਅੱਜ ਦੀ ਸੁਣਵਾਈ ਪੂਰੀ ਹੋ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ, 11 ਅਗਸਤ ਨੂੰ ਦੁਪਹਿਰ ਦੇ ਸੈਸ਼ਨ ਵਿੱਚ ਹੋਵੇਗੀ।
ਅੱਜ ਅਦਾਲਤ ਵਿੱਚ ਕਰੀਬ ਢਾਈ ਘੰਟੇ ਬਹਿਸ ਚੱਲੀ। ਇਸ ਸੁਣਵਾਈ ਤੋਂ ਬਾਅਦ ਅਗਲੀ ਕਾਰਵਾਈ ਲਈ ਸੋਮਵਾਰ ਦਾ ਦਿਨ ਤੈਅ ਕੀਤਾ ਗਿਆ ਹੈ।