ਬਾਗੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਂ 'ਤੇ ਸਸਪੈਂਸ, ਵੇਖੋ ਕਿਸ ਦਾ ਨਾਂ ਸੱਭ ਤੋਂ ਅੱਗੇ ?
ਅੰਮ੍ਰਿਤਸਰ , 10 ਅਗਸਤ 2025: ਪੰਜਾਬ ਵਿੱਚ ਬਾਗੀ ਅਕਾਲੀ ਦਲ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਾਗੀ ਗੁੱਟ ਨੇ 11 ਅਗਸਤ ਨੂੰ ਅੰਮ੍ਰਿਤਸਰ ਦੇ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਇੱਕ ਅਹਿਮ ਬੈਠਕ ਬੁਲਾਈ ਹੈ। ਇਸ ਬੈਠਕ ਤੋਂ ਪਹਿਲਾਂ, ਬਾਗੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੇ ਨਾਂ ਨੂੰ ਲੈ ਕੇ ਕਾਫ਼ੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਸਭ ਤੋਂ ਅੱਗੇ
ਸੂਤਰਾਂ ਅਨੁਸਾਰ, ਇਸ ਅਹੁਦੇ ਲਈ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਪੂਰੀ ਸੰਭਾਵਨਾ ਹੈ ਕਿ ਉਨ੍ਹਾਂ ਨੂੰ ਬਾਗੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।
ਹਾਲਾਂਕਿ, ਇਸ ਬਾਰੇ ਅੰਤਿਮ ਫੈਸਲਾ 11 ਅਗਸਤ ਦੀ ਬੈਠਕ ਵਿੱਚ ਹੀ ਲਿਆ ਜਾਵੇਗਾ, ਪਰ ਬੈਠਕ ਤੋਂ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਚਰਚਾ ਨੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਵਧਾ ਦਿੱਤੀ ਹੈ। ਇਸ ਸੰਭਾਵਿਤ ਨਿਯੁਕਤੀ ਨੂੰ ਪੰਜਾਬ ਦੀ ਅਕਾਲੀ ਰਾਜਨੀਤੀ ਦੀ ਭਵਿੱਖੀ ਦਿਸ਼ਾ ਤੈਅ ਕਰਨ ਵਾਲਾ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।