ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਬਣਦਿਆਂ ਹੀ ਦਿੱਤਾ ਵੱਡਾ ਬਿਆਨ
ਲੈਂਡ ਪੂਲਿੰਗ ਪਾਲਿਸੀ ਪੰਜਾਬ ਲਈ ਖਤਰਨਾਕ ਅਤੇ ਡੈਮੋਗ੍ਰਾਫੀ ਬਦਲਣ ਦੀ ਸਾਜ਼ਿਸ਼: ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ 'ਲੈਂਡ ਪੂਲਿੰਗ ਪਾਲਿਸੀ' ਨੂੰ ਪੰਜਾਬ ਲਈ ਬਹੁਤ ਖਤਰਨਾਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਪਾਲਿਸੀ ਨੂੰ ਪੰਜਾਬ ਦੀ ਡੈਮੋਗ੍ਰਾਫੀ (ਜਨਸੰਖਿਆ ਦੀ ਬਣਤਰ) ਬਦਲਣ ਦੀ ਇੱਕ ਗੁੱਝੀ ਸਾਜ਼ਿਸ਼ ਦੱਸਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਰਕਾਰਾਂ ਅਤੇ ਮਾਫੀਆ ਵੱਲੋਂ ਪੰਜਾਬ ਦੀਆਂ ਜ਼ਮੀਨਾਂ ਖੋਹਣ ਦਾ ਇੱਕ ਤਰੀਕਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਪਾਲਿਸੀ ਦਾ ਮੁੱਖ ਮਕਸਦ ਜ਼ਮੀਨਾਂ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੇ ਡੈਮੋਗ੍ਰਾਫੀ ਨੂੰ ਵਿਗਾੜਨਾ ਹੈ। ਉਨ੍ਹਾਂ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਦੀ ਆਬਾਦੀ ਘੱਟ ਹੋ ਰਹੀ ਹੈ, ਪਰ ਇਸ ਪਾਲਿਸੀ ਤਹਿਤ ਖੋਹੀਆਂ ਗਈਆਂ ਜ਼ਮੀਨਾਂ 'ਤੇ ਗੈਰ-ਪੰਜਾਬੀਆਂ ਨੂੰ ਵਸਾਇਆ ਜਾਵੇਗਾ।
ਉਨ੍ਹਾਂ ਨੇ ਅੱਗੇ ਕਿਹਾ, "ਇਹ ਗੈਰ-ਪੰਜਾਬੀਆਂ ਨੂੰ ਵਸਾ ਕੇ ਸਾਨੂੰ ਤਬਾਹ ਕਰਨ ਦੀ ਕੋਸ਼ਿਸ਼ ਹੈ।" ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੁੱਦੇ 'ਤੇ ਸਾਰੇ ਪੰਜਾਬੀਆਂ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ। ਇਸ ਭਾਸ਼ਣ ਵਿੱਚ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਿਰਦਾਰ ਨੂੰ ਖਰਾਬ ਕਰਨ ਦੀ ਵੱਡੇ ਪੱਧਰ 'ਤੇ ਕੋਸ਼ਿਸ਼ ਕੀਤੀ ਗਈ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ 15 ਮੈਂਬਰੀ ਕਮੇਟੀ ਵੀ ਕੰਮ ਕਰੇਗੀ।