1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਦਾ ਮਾਮਲਾ, ਪੰਜਾਬ ਸਰਕਾਰ ਫੇਰ ਪੁੱਜੀ ਸੁਪਰੀਮ ਕੋਰਟ
ਚੰਡੀਗੜ੍ਹ , ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨਾਲ ਸਬੰਧਤ ਮਾਮਲੇ ਵਿੱਚ ਮੁੜ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸਰਕਾਰ ਨੇ 14 ਜੁਲਾਈ ਦੇ ਸੁਪਰੀਮ ਕੋਰਟ ਦੇ ਉਸ ਹੁਕਮ ਵਿੱਚ ਸੋਧ ਦੀ ਮੰਗ ਕੀਤੀ ਹੈ, ਜਿਸ ਵਿੱਚ ਅਦਾਲਤ ਨੇ ਪੰਜਾਬ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਸੀ।