ਚੇਅਰਮੈਨ ਰਮਨ ਬਹਿਲ ਨੇ ਪਿੰਡ ਹਰਦਾਨ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਚੇਅਰਮੈਨ ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 11 ਅਗਸਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਰਦਾਨ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਪਿੰਡ ਹਰਦਾਨ ਵਿਖੇ ਪੰਚਾਇਤ ਘਰ, ਧਰਮਸ਼ਾਲਾ, ਕਮਿਊਨਿਟੀ ਸੈਨੇਟਰੀ ਕੰਪਲੈਕਸ ਬਣਾਏ ਗਏ ਹਨ। ਇਸ ਤੋਂ ਇਲਾਵਾ ਪਿੰਡ ਵਿੱਚ 18 ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਹਨ।
ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਸਹੂਲਤਾਂ ਦੇ ਪੱਖ ਤੋਂ ਹੁਣ ਪਿੰਡ ਵੀ ਸ਼ਹਿਰਾਂ ਤੋਂ ਪਿੱਛੇ ਨਹੀਂ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਮੈਰਿਟ ਉੱਪਰ ਸਰਕਾਰੀ ਨੌਂਕਰੀਆਂ ਤੇ ਰੁਜ਼ਗਾਰ ਦੇ ਮੌਕੇ, ਸੂਬੇ ਵਿੱਚ ਸਨਅਤ ਪੱਖੀ ਮਾਹੌਲ, ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ, ਖੇਡ ਸੱਭਿਆਚਾਰ ਪੈਦਾ ਕਰਨ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੇ ਜਾ ਰਹੇ ਵੱਡੇ ਪੱਧਰ ’ਤੇ ਸੁਧਾਰਾਂ ਨੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ ਹੈ।
ਇਸ ਮੌਕੇ ਪਿੰਡ ਹਰਦਾਨ ਦੇ ਸਰਪੰਚ ਅਜੇ ਕੁਮਾਰ, ਪੰਚ ਸ਼ਰਮੀਲਾ, ਨੀਲਮ, ਤਿਲਕ ਰਾਜ, ਤਜਿੰਦਰ ਕੌਰ, ਨੀਲਮ, ਪਰਮਿੰਦਰ ਕੁਮਾਰ, ਰੌਸ਼ਨ ਲਾਲ, ਦੀਪਕ ਕੁਮਾਰ, ਵਿਕਰਮ ਰਾਏ, ਦਵਿੰਦਰ ਫ਼ੌਜੀ, ਰੇਸ਼ਮ ਸਿੰਘ, ਮਨਦੀਪ ਸਿੰਘ ਸਰਪੰਚ, ਬਲਜੀਤ ਸਿੰਘ ਸਰਪੰਚ, ਨਰੇਸ਼ ਕੁਮਾਰ ਸਰਪੰਚ ਤੋਂ ਇਲਾਵਾ ਸੀਨੀਅਰ ਆਪ ਆਗੂ ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਬਰ ਹਾਜ਼ਰ ਸਨ।