ਚੰਡੀਗੜ੍ਹ ਵਿੱਚ CM ਮਾਨ ਦੀ ਨਵੇਂ ਪ੍ਰਮੋਟ ਹੋਏ ਆਈ.ਪੀ.ਐੱਸ. ਅਧਿਕਾਰੀਆਂ ਨਾਲ ਮੁਲਾਕਾਤ
ਚੰਡੀਗੜ੍ਹ, 12 ਅਗਸਤ 2025 — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐੱਸ.) ਤੋਂ ਆਈ.ਪੀ.ਐੱਸ. ਵਿੱਚ ਪ੍ਰਮੋਟ ਹੋਏ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਤਰੱਕੀ ਦੀਆਂ ਮੁਬਾਰਕਾਂ ਦਿੰਦਿਆਂ ਲੋਕ ਸੇਵਾ ਨੂੰ ਸਿਰਮੌਰ ਤਰਜੀਹ ਦੇਣ, ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।