ਕੈਬਨਿਟ ਸਬ-ਕਮੇਟੀ ਵੱਲੋਂ ਪੱਲੇਦਾਰ ਯੂਨੀਅਨਾਂ ਨਾਲ ਮੀਟਿੰਗ, ਮੰਨੀਆਂ ਮੰਗਾਂ – ਹੜਤਾਲ ਖ਼ਤਮ
ਚੰਡੀਗੜ੍ਹ, 12 ਅਗਸਤ — ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਨੇ ਅੱਜ ਪੱਲੇਦਾਰ ਯੂਨੀਅਨਾਂ ਨਾਲ ਪੰਜਾਬ ਭਵਨ ਵਿੱਚ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੱਲੇਦਾਰਾਂ ਦੀਆਂ ਮੰਗਾਂ ਨੂੰ ਮੰਨਣ ਦਾ ਫੈਸਲਾ ਕੀਤਾ ਗਿਆ, ਜਿਸ ਤੋਂ ਬਾਅਦ ਯੂਨੀਅਨਾਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ।
ਮੀਟਿੰਗ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਸਿੰਘ ਭੁੱਲਰ ਅਤੇ ਬਰਿੰਦਰ ਗੋਇਲ ਹਾਜ਼ਰ ਸਨ।