ਪਾਵਰਕਾਮ ਦੇ ਡਾਇਰੈਕਟਰ ਨੇ ਦਿੱਤਾ ਅਸਤੀਫ਼ਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 13 ਅਗਸਤ, 2025- ਬਿਜਲੀ ਕਰਮਚਾਰੀ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਹੜਤਾਲ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਦੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਨ੍ਹਾਂ ਨੇ ਇਸ ਸਾਲ ਮਾਰਚ ਵਿੱਚ ਅਹੁਦਾ ਸੰਭਾਲਿਆ ਸੀ ਅਤੇ ਟਰਮ ਪੂਰੀ ਹੋਣ ਤੋਂ ਕਰੀਬ ਡੇਢ ਸਾਲ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਹੈ।