ਮਨੀਸ਼ ਤਿਵਾੜੀ ਨੇ ਸੀਸੀਟੀਵੀ ਕੈਮਰਿਆਂ ਦਾ ਕੀਤਾ ਉਦਘਾਟਨ
- ਐਮ.ਪੀ ਤਿਵਾੜੀ ਵੱਲੋਂ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੀ ਸੀ 10 ਲੱਖ ਰੁਪਏ ਦੀ ਗਰਾਂਟ
ਪ੍ਰਮੋਦ ਭਾਰਤੀ
ਚੰਡੀਗੜ੍ਹ, 13 ਅਗਸਤ,2025 - ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਆਪਣੇ ਪਾਰਲੀਮੈਂਟਰੀ ਵਿਕਾਸ ਫੰਡ ਤੋਂ ਜਾਰੀ 10 ਲੱਖ ਰੁਪਏ ਦੀ ਗਰਾਂਟ ਨਾਲ ਵਾਰਡ ਨੰਬਰ 16, ਸੈਕਟਰ 25 ਵਿਖੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਉਦਘਾਟਨ ਕਰਕੇ ਉਹਨਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ ਐਸ ਲੱਕੀ ਵੀ ਮੌਜੂਦ ਰਹੇ।
ਇਸ ਮੌਕੇ ਮੌਜੂਦਗੀ ਨੂੰ ਸੰਬੋਧਨ ਕਰਦੇ ਹੋਏ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹਨਾਂ ਦਾ ਉਦੇਸ਼ ਲੋਕ ਸਭਾ ਹਲਕੇ ਦਾ ਸਰਬ ਪੱਖੀ ਵਿਕਾਸ ਹੈ। ਇਸ ਤੋਂ ਇਲਾਵਾ, ਉਹਨਾਂ ਵੱਲੋਂ ਸ਼ਹਿਰ ਦੀਆਂ ਮੁਢਲੀਆਂ ਲੋੜਾਂ ਨੂੰ ਪੂਰਾ ਕਰਨ ਹਿੱਤ ਆਪਣੇ ਸੰਸਦੀ ਵਿਕਾਸ ਫੰਡ ਚੋਂ ਲਗਾਤਾਰ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸਦੇ ਤਹਿਤ ਇਲਾਕੇ ਵਿੱਚ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਉਹਨਾਂ ਵੱਲੋਂ ਆਪਣੇ ਸੰਸਦੀ ਵਿਕਾਸ ਫੰਡ ਵਿੱਚੋਂ 10 ਲੱਖ ਰੁਪਏ ਦੀ ਗਰਾਂਟ ਸੀਸੀਟੀਵੀ ਕੈਮਰੇ ਲਗਾਉਣ ਵਾਸਤੇ ਦਿੱਤੀ ਗਈ ਸੀ। ਜਿਸ ਨਾਲ ਗੈਰ ਸਮਾਜਿਕ ਅਨਸਰਾਂ ਉੱਪਰ ਨੱਥ ਪਾਉਣ ਵਿੱਚ ਪੁਲਿਸ ਨੂੰ ਵੀ ਮਦਦ ਮਿਲੇਗੀ।
ਉੱਥੇ ਹੀ, ਚੰਡੀਗੜ੍ਹ ਕਾਂਗਰਸ ਪ੍ਰਧਾਨ ਲੱਕੀ ਵੱਲੋਂ ਸ਼ਹਿਰ ਦੇ ਵਿਕਾਸ ਵਾਸਤੇ ਲਗਾਤਾਰ ਉਪਰਾਲੇ ਕਰ ਰਹੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਧੰਨਵਾਦ ਵੀ ਪ੍ਰਗਟਾਇਆ ਗਿਆ। ਲੱਕੀ ਨੇ ਕਿਹਾ ਕਿ ਐਮ.ਪੀ ਤਿਵਾੜੀ ਵੱਲੋਂ ਸ਼ਹਿਰ ਦੇ ਵਿਕਾਸ ਨਾਲ ਜੁੜੇ ਪਿਛਲੇ ਕਈ ਸਾਲਾਂ ਤੋਂ ਲਟਕੇ ਮੁੱਦੇ ਵੀ ਚੁੱਕੇ ਜਾ ਰਹੇ ਹਨ।
ਜਿੱਥੇ ਹੋਰਨਾਂ ਤੋਂ ਇਲਾਵਾ, ਇਲਾਕਾ ਕੌਂਸਲਰ ਪੂਨਮ, ਸੰਦੀਪ ਕੁਮਾਰ, ਕੌਂਸਲਰ ਹਰਦੀਪ ਸਿੰਘ ਸੈਨੀ, ਮਨਿੰਦਰ ਪਾਲ ਸਿੰਘ ਸਿੱਧੂ, ਇਮਰਾਨ ਮਨਸੂਰੀ ਵੀ ਮੌਜੂਦ ਰਹੇ।