ਟੀਕਾਕਰਨ ਪ੍ਰੋਗਰਾਮ ਅਧੀਨ ਪ੍ਰਾਇਵੇਟ ਹਸਪਤਾਲਾਂ ਦੇ ਸਟਾਫ ਨੂੰ ਯੂ-ਵਿਨ ਪੋਰਟਲ ਸਬੰਧੀ ਸਿਖਲਾਈ
ਅਸ਼ੋਕ ਵਰਮਾ
ਬਠਿੰਡਾ, 14 ਅਗਸਤ 2025 :ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਦਾ ਪੂਰਾ ਆਨਲਾਇਨ ਰਿਕਾਰਡ ਯੂ -ਵਿਨ ਪੋਰਟਲ ਤੇ ਰੱਖਿਆ ਜਾਂਦਾ ਹੈ ਅਤੇ ਯੂ -ਵਿਨ ਪੋਰਟਲ ਸਬੰਧੀ ਸਿਹਤ ਵਿਭਾਗ ਤੇ ਟੀਕਾਕਰਨ ਨਾਲ ਸਬੰਧਤ ਸਟਾਫ ਨੂੰ ਪਹਿਲਾਂ ਹੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ । ਇਸ ਸਬੰਧ ਵਿੱਚ ਅੱਜ ਜਿਲ੍ਹੇ ਦੇ ਪ੍ਰਾਇਵੇਟ ਹਸਪਤਾਲਾਂ ਦੇ ਡਾਟਾ ਐਂਟਰੀ ਅਪਰੇਟਰਾਂ ਦੀ ਇੱਕ ਵਿਸ਼ੇਸ਼ ਟ੍ਰਨਿੰਗ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਡਾ ਤਪਿੰਦਰਜੋਤ ਸਿਵਲ ਸਰਜਨ ਦੀ ਅਗਵਾਈ ਹੇਠ ਕਰਵਾਈ ਗਈ । ਜਿਲ੍ਹਾ ਟੀਕਾਕਰਨ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।
ਉਹਨਾਂ ਦੱਸਿਆ ਕਿ ਇਸ ਵਿੱਚ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਟੀਕਾਕਰਨ ਦਾ ਸਾਰਾ ਰਿਕਾਰਡ ਆਨਲਾਇਨ ਰੱਖਿਆ ਜਾ ਰਿਹਾ ਹੈ । ਟ੍ਰੇਨਿੰਗ ਦੌਰਾਨ ਵੈਕਸੀਨ ਕੋਲਡ ਚੈਨ ਮੈਨੇਜਰ ਰਮਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੀਆਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਟੀਕਾਕਰਨ ਦਾ ਪੂਰਾ ਰਿਕਾਰਡ ਆਨਲਾਇਨ ਯੂ-ਵਿਨ ਪੋਰਟਲ ਤੇ ਰੱਖਿਆ ਜਾ ਰਿਹਾ ਹੈ ।
ਉਹਨਾਂ ਦੱਸਿਆ ਕਿ ਜਿਹੜੀਆਂ ਡਲਿਵਰੀਆਂ ਪ੍ਰਾਈਵੇਟ ਹਸਪਤਾਲਾਂ ਵਿੱਚ ਹੁੰਦੀਆਂ ਹਨ ਕਈ ਵਾਰ ਉਹ ਬੱਚੇ ਟੀਕਾਕਰਨ ਤੋਂ ਲੇਟ ਹੋ ਜਾਂਦੇ ਹਨ ਇਸ ਲਈ ਉਹਨਾਂ ਸਾਰੇ ਪ੍ਰਾਇਵੇਟ ਹਸਪਤਾਲਾਂ ਦੇ ਸਟਾਫ ਨੂੰ ਕਿਹਾ ਕਿ ਡਾਟਾ ਯੂ-ਵਿਨ ਪੋਰਟਲ ਤੇ ਅਪਲੋਡ ਕੀਤਾ ਜਾਵੇ ਤਾਂ ਜੋ ਉਨ੍ਹਾਂ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਹੋ ਸਕੇ ਅਤੇ ਬੱਚੇ ਬਿਮਾਰੀਆਂ ਤੋਂ ਬਚਣ ਸਕੇ । ਉਹਨਾਂ ਯੂ-ਵਿਨ ਪੋਰਟਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਅਤੇ ਆਰ.ਬੀ.ਐਸ .ਕੇ ਕੁਆਰਡੀਨੇਟਰ ਮਨਫੂਲ ਹਾਜ਼ਰ ਸਨ ।