ਅਕਾਦਮਿਕ ਸਾਲ 2025-26: ਅੱਠਵੀਂ ਤੋਂ ਬਾਰਵੀਂ ਤੱਕ ਦਾਖਲੇ ਦੀ ਮਿਆਦ 29 ਅਗਸਤ 2025 ਤੱਕ ਦਾ ਵਾਧਾ
ਐੱਸ.ਏ.ਐੱਸ ਨਗਰ 14 ਅਗਸਤ 2025-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਦੀ ਸਹੂਲਤ ਲਈ ਬੋਰਡ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ, ਏਡਿਡ, ਐਫੀਲਿਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੇ ਮੁੱਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰਵੀਂ ਤੱਕ ਦੀਆਂ ਸ੍ਰੇਣੀਆਂ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਨਿਰਧਾਰਤ ਅੰਤਿਮ ਮਿਤੀ 'ਜੋ ਕਿ ਪਹਿਲਾਂ 05 ਅਗਸਤ 2025 ਸੀ' ਨੂੰ ਵਧਾ ਕੇ ਹੁਣ 29 ਅਗਸਤ 2025 ਤੱਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਾ. ਅਮਰਪਾਲ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਜਾਂ ਕੰਟੀਨਿਊਏਸ਼ਨ ਦੀ ਪ੍ਰਕਿਰਿਆ ਲਈ ਜੋ ਸ਼ਡਿਊਲ ਪਹਿਲਾਂ ਤੋਂ ਨਿਰਧਾਰਤ ਕੀਤਾ ਗਿਆ ਸੀ, ਉਸ ਵਿੱਚ ਕਿਸੇ ਵੀ ਕਿਸਮ ਦੀ ਤਬਦੀਲੀ ਨਹੀਂ ਕੀਤੀ ਗਈ ਹੈ।