ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਦਿਨ ਲਈ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਕਰ ਦਿੱਤਾ ਐਲਾਨ
ਕੁਲਜਿੰਦਰ ਸਰਾਂ
ਚੰਡੀਗੜ੍ਹ, 15 ਅਗਸਤ 2025 : ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਅਤੇ ਪ੍ਰਸਾਸ਼ਕ ਗੁਲਾਬ ਚੰਦ ਕਟਾਰੀਆ ਦੇ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 18 ਅਗਸਤ ਲਈ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਅੱਜ ਅਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਇਸ ਦੇ ਮੱਦੇਨਜ਼ਰ ਸੋਮਵਾਰ 18 ਅਗਸਤ 2025 ਨੂੰ ਚੰਡੀਗੜ੍ਹ ਦੇ ਸਾਰੇ ਸਕੂਲ ਵਿੱਚ ਛੁੱਟੀ ਹੋਵੇਗੀ।