ਨਗਰ ਕੌਂਸਲ ਲਾਲੜੂ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ
ਮਲਕੀਤ ਸਿੰਘ ਮਲਕਪੁਰ
ਲਾਲੜੂ 16 ਅਗਸਤ 2025: ਨਗਰ ਕੌਂਸਲ ਲਾਲੜੂ 'ਚ ਸੁਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ । ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਨਗਰ ਕੌਂਸਲ ਲਾਲੜੂ ਸਤੀਸ਼ ਰਾਣਾ ਵੱਲੋ ਅਦਾ ਕੀਤੀ ਗਈ ਜਦਕਿ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਦੇ ਸਪੁੱਤਰ ਗੁਰਸਹਿਜ ਸਿੰਘ ਰੰਧਾਵਾ ਵੱਲੋਂ ਸ਼ਮੂਲੀਅਤ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸ਼ਮ ਤੋਂ ਬਾਅਦ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਸਹਿਜ ਸਿੰਘ ਰੰਧਾਵਾ ਵੱਲੋਂ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸਹੀਦਾਂ ਦੀ ਬਦੌਲਤ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰੇ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਭਾਈਚਾਰਕ ਸਾਂਝ ਮਜਬੂਤ ਹੋਵੇ। ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ ਅਤੇ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਵੱਲੋਂ ਨਗਰ ਕੌਂਸਲ ਲਾਲੜੂ ਦੀ ਉਪਲਬਧੀਆ ਬਾਰੇ ਜਾਣੂ ਕਰਵਾਇਆ ਗਿਆ, ਜਿਵੇਂ ਕਿ ਨਗਰ ਕੌਂਸਲ ਵੱਲੋਂ ਡੋਰ ਟੂ ਡੋਰ ਕੂੜਾ ਕਰਕਟ 100 ਫੀਸਦੀ ਇੱਕਠਾ ਕੀਤਾ ਜਾ ਰਿਹਾ ਹੈ। ਨਗਰ ਕੌਂਸਲ ਵੱਲੋਂ 15 ਕਰੋੜ ਰੁਪਏ ਦੇ ਟੈਂਡਰ ਲਗਾਏ ਜਾ ਚੁੱਕੇ ਹਨ ਅਤੇ 25 ਕਰੋੜ 70 ਲੱਖ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ। ਪ੍ਰੋਗਰਾਮ ਦੇ ਅੰਤ ਵਿੱਚ ਰਾਸ਼ਟਰੀ ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਅਤੇ ਖੇਡਾਂ ਵਿੱਚ ਮੱਲਾ ਮਾਰਨ ਵਾਲੇ ਹੋਲੀ ਐਜਲ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਪਵਨ ਕੁਮਾਰ, ਪਵਨ ਨਰੰਗ, ਸੁਸ਼ੀਲ ਰਾਣਾ, ਸ੍ਰੀਮਤੀ ਤ੍ਰਿਪਤਾ ਦੇਵੀ, ਓਮੇਸ ਕੁਮਾਰ ਬੱਗਾ, ਯੁਗਵਿੰਦਰ ਰਾਣਾ, ਗੁਰਨਾਮ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਹਰੀਸ਼ ਮਦਾਨ, ਗੁਰਵਿੰਦਰ ਸਿੰਘ, ਜ਼ੋਰਾਵਰ ਸਿੰਘ ਹਰੀਚੰਦ , ਘਣਸ਼ਿਆਮ ਦਾਸ ਕਟਾਰੀਆਂ ਆਦਿ ਮੌਜੂਦ ਸਨ ਅਤੇ ਸਟੇਜ ਚਲਾਉਣ ਦੀ ਭੂਮਿਕਾ ਗੁਰਮੀਤ ਸਿੰਘ ਅਤੇ ਸੁਨੈਨਾ ਬੱਤਰਾ ਵੱਲੋਂ ਕੀਤੀ ਗਈ।