ਗਾਇਕ ਹਰਭਜਨ ਮਾਨ ਤੇ ਉਨ੍ਹਾਂ ਦੇ ਪੁੱਤਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪੜ੍ਹੋ ਪੂਰਾ ਮਾਮਲਾ
ਚੰਡੀਗੜ੍ਹ, 18 ਅਗਸਤ 2025 : ਕੁੱਝ ਦਿਨ ਪਹਿਲਾਂ ਪੰਜਾਬੀ ਦੇ ਮਸ਼ਹੂਰ ਗਾਇਕ ਹਰਭਜਨ ਸਿੰਘ ਮਾਨ ਇਕ ਹਾਦਸੇ ਦਾ ਸਿ਼ਕਾਰ ਹੋ ਗਏ ਸਨ। ਅੱਜ ਹਰਭਜਨ ਮਾਨ ਅਤੇ ਪੁੱਤਰ ਅਵਕਾਸ਼ ਮਾਨ ਨੇ ਦੱਸਿਆ ਕਿ ਉਹ 3 ਅਗਸਤ ਨੂੰ ਇੱਕ ਸ਼ੋਅ ਕਰਨ ਤੋਂ ਬਾਅਦ ਦਿੱਲੀ ਤੋਂ ਚੰਡੀਗੜ੍ਹ ਆ ਰਿਹਾ ਸੀ। ਕੁਰੂਕਸ਼ੇਤਰ ਵਿੱਚ ਸਵੇਰੇ ਚਾਰ ਵਜੇ ਉਸਦਾ ਹਾਦਸਾ ਹੋਇਆ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਸੀ। ਹਾਦਸਾ ਬਹੁਤ ਖਤਰਨਾਕ ਸੀ। ਉਸਨੂੰ ਕਈ ਥਾਵਾਂ 'ਤੇ ਸੱਟਾਂ ਲੱਗੀਆਂ।
ਦਰਅਸਲ ਪੰਜਾਬੀ ਗਾਇਕ, ਅਦਾਕਾਰ ਅਤੇ ਫਿਲਮ ਨਿਰਮਾਤਾ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ 3 ਅਗਸਤ ਨੂੰ ਦਿੱਲੀ ਤੋਂ ਚੰਡੀਗੜ੍ਹ ਆਉਂਦੇ ਸਮੇਂ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਹੁਣ ਦੋਵਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਹਾਦਸੇ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲੋਕਾਂ ਨਾਲ ਗੱਲ ਕੀਤੀ। ਇਸ ਦੌਰਾਨ ਹਰਭਜਨ ਅਤੇ ਉਨ੍ਹਾਂ ਦੇ ਪੁੱਤਰ ਨੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕੁਝ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਉਨ੍ਹਾਂ ਇਸਨੂੰ ਪ੍ਰੇਰਨਾ ਦਾ ਅਨੁਭਵ ਕਿਹਾ।