CM Mann ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਤੋਹਫ਼ਾ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦੇ ਦੌਰੇ 'ਤੇ
ਰਵੀ ਜੱਖੂ
ਚੰਡੀਗੜ੍ਹ: 18 ਅਗਸਤ, 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦੇ ਦੌਰੇ 'ਤੇ ਹਨ, ਜਿੱਥੇ ਉਹ ਹਲਕੇ ਦੇ ਲੋਕਾਂ ਨੂੰ ਕਈ ਵੱਡੇ ਤੋਹਫ਼ੇ ਦੇਣਗੇ। ਇਸ ਦੌਰਾਨ, ਉਹ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਦਾ ਉਦਘਾਟਨ ਕਰਨਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣਗੀਆਂ।
ਸਟੇਡੀਅਮ 'ਚ ਵੰਡਣਗੇ ਖੇਡ ਕਿੱਟਾਂ
ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਮਾਨ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਥਾਨਕ ਸਟੇਡੀਅਮ ਵਿੱਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡਣਗੇ। ਇਸ ਤੋਂ ਇਲਾਵਾ, ਉਹ ਵਿਦਿਆਰਥੀਆਂ ਲਈ ਵਿਗਿਆਨ ਦੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ STEM ਲੈਬ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜੋ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰੇਗੀ।
ਇਸ ਪ੍ਰੋਗਰਾਮ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਸਰਕਾਰ ਦੀਆਂ ਹੋਰ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ।