Earthquake : ਦੇਸ਼ ਦੇ ਇਸ ਹਿੱਸੇ ਵਿਚ ਲੱਗੇ ਭੂਚਾਲ ਦੇ ਝਟਕੇ
ਚੰਡੀਗੜ੍ਹ, 19 ਅਗਸਤ 2025 : ਹਿਮਾਚਲ ਪ੍ਰਦੇਸ਼ ਦੀ ਧਰਤੀ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ ਹੈ। ਧਰਮਸ਼ਾਲਾ ਵਿੱਚ ਭੂਚਾਲ ਆਇਆ ਹੈ, ਜਿਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.9 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਨੇ ਭੂਚਾਲ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਸਵੇਰੇ 9:30 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਧਰਤੀ 3 ਵਾਰ ਹਿੱਲੀ।
ਹਾਲਾਂਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਪਰ ਭੂਚਾਲ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਤੁਹਾਨੂੰ ਦੱਸ ਦੇਈਏ ਕਿ ਕਾਂਗੜਾ ਜ਼ਿਲ੍ਹਾ ਭੂਚਾਲ ਦੇ ਮਾਮਲੇ ਵਿੱਚ ਹਿਮਾਚਲ ਦਾ ਸਭ ਤੋਂ ਸੰਵੇਦਨਸ਼ੀਲ ਖੇਤਰ ਹੈ। ਇਸ ਜ਼ਿਲ੍ਹੇ ਵਿੱਚ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ।