ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ 69ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਲਈ ਤਿਆਰੀਆਂ ਮੁਕੰਮਲ
ਅਸ਼ੋਕ ਵਰਮਾ
ਬਠਿੰਡਾ, 20 ਅਗਸਤ 2025:ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਵਿਖੇ 69 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦਾ ਅਗਾਜ਼ 20 ਅਗਸਤ ਨੂੰ ਹੋ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਨੇ ਦੱਸਿਆ ਕਿ ਇਹਨਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ਼ਹਿਰੀ ਬਠਿੰਡਾ ਜਗਰੂਪ ਸਿੰਘ ਗਿੱਲ ਕਰਨਗੇ।
ਇਹਨਾਂ ਖੇਡਾਂ ਲਈ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਵਰਿੰਦਰਪਾਲ ਸਿੰਘ ਪ੍ਰਿੰਸੀਪਲ ਨਿਸ਼ਾ ਬਾਂਸਲ, ਮੁੱਖ ਅਧਿਆਪਕ ਲਖਵਿੰਦਰ ਕੌਰ, ਮੁੱਖ ਅਧਿਆਪਕ ਰਮਨਦੀਪ ਕੌਰ, ਮੁੱਖ ਅਧਿਆਪਕ ਸੰਜੀਵ ਕੁਮਾਰ, ਮੁੱਖ ਅਧਿਆਪਕ ਜਸਵੀਰ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਲੈਕਚਰਾਰ ਰਾਜੇਸ਼ ਕੁਮਾਰ, ਲੈਕਚਰਾਰ ਰਮਨਦੀਪ ਸਿੰਘ ਅਤੇ ਪੁਨੀਤ ਵਰਮਾ ਨੋਡਲ ਅਫ਼ਸਰ ਲਗਾਏ ਗਏ ਹਨ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਇਹਨਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਜਸਵੀਰ ਕੌਰ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਹਰਪਾਲ ਕੌਰ, ਲੈਕਚਰਾਰ ਸੁਖਜਿੰਦਰਪਾਲ ਸਿੰਘ, ਡਾਕਟਰ ਰਵਨੀਤ ਸਿੰਘ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਰਹਿੰਦਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਸੁਖਮੰਦਰ ਸਿੰਘ, ਨਿਰਮਲ ਸਿੰਘ, ਸੁਨੀਤਾ ਰਾਣੀ ਕਨਵੀਨਰ, ਰਵਿੰਦਰ ਸਿੰਘ, ਜਗਦੀਪ ਸਿੰਘ, ਗਗਨਦੀਪ ਸਿੰਘ, ਸ਼ਿੰਗਾਰਾ ਸਿੰਘ, ਕੁਲਦੀਪ ਕੌਰ, ਜਗਦੇਵ ਸਿੰਘ, ਸੁਖਵਿੰਦਰਪਾਲ ਕੌਰ, ਕੁਲਦੀਪ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ,ਹਰਮਨਵੀਰ ਸਿੰਘ, ਗੁਰਿੰਦਰ ਸਿੰਘ ਲੱਭੀ, ਹਰਪ੍ਰੀਤ ਸਿੰਘ, ਹਰਜੀਤਪਾਲ ਸਿੰਘ ਅਤੇ ਰਣਧੀਰ ਸਿੰਘ ਕੋ ਕਨਵੀਨਰ ਲਗਾਏ ਗਏ ਹਨ।
ਪਹਿਲੇ ਪੜਾਅ ਵਿੱਚ ਕ੍ਰਿਕੇਟ,ਟੇਬਲ ਟੈਨਿਸ, ਗੱਤਕਾ, ਬੈਡਮਿੰਟਨ, ਯੋਗਾ, ਬਾਕਸਿੰਗ, ਬਾਸਕਿਟਬਾਲ, ਖੋ ਖੋ, ਵਾਲੀਬਾਲ, ਸ਼ਤਰੰਜ, ਵੇਟ ਲਿਫਟਿੰਗ, ਤਾਈਕਵਾਡੋਂ , ਕਰਾਟੇ ਅਤੇ ਫੁੱਟਬਾਲ ਖੇਡਾਂ ਬਠਿੰਡਾ ਸ਼ਹਿਰ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਈਆਂ ਜਾਣਗੀਆਂ। ਕਬੱਡੀ ਨੈਸ਼ਨਲ ਸਟਾਈਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਵਿਖੇ ਕਰਵਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ, ਭੁਪਿੰਦਰ ਸਿੰਘ ਤੱਗੜ, ਗੁਰਜੀਤ ਸਿੰਘ ਝੱਬਰ, ਗੁਰਿੰਦਰਜੀਤ ਸਿੰਘ, ਰੇਸ਼ਮ ਸਿੰਘ, ਹਰਬਿੰਦਰ ਸਿੰਘ ਨੀਟਾ ਅਤੇ ਹਰਭਗਵਾਨ ਦਾਸ ਹਾਜ਼ਰ ਸਨ।