← ਪਿਛੇ ਪਰਤੋ
Firing : ਦੁਕਾਨਦਾਰ 'ਤੇ ਅੰਨੇਵਾਹ ਚਲਾਈਆਂ ਗੋਲੀਆਂ, ਮੌਤ
ਰੋਹਿਤ ਗੁਪਤਾ ਗੁਰਦਾਸਪੁਰ : ਡੇਰਾ ਬਾਬਾ ਨਾਨਕ ਵਿੱਚ ਦੁਕਾਨਦਾਰ ਦਾ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਰਵੀ ਕੁਮਾਰ ਢਿੱਲੋ ਜਦੋਂ ਦੁਕਾਨ ਬੰਦ ਕਰਕੇ ਆਪਣੇ ਘਰ ਪਹੁੰਚਿਆ ਸੀ ਤਾਂ ਉਸ ਤੇ ਤਿੰਨ ਬੁੱਲੇਟ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ । ਦੱਸਿਆ ਗਿਆ ਹੈ ਕਿ ਹਮਲਾਵਰਾਂ ਵੱਲੋਂ ਕੁਲ ਤਿੰਨ ਫਾਇਰ ਕੀਤੇ ਗਏ ਹਨ। ਪਰ ਰਵੀ ਕੁਮਾਰ ਢਿੱਲੋ ਦੇ ਕਿੰਨੀਆਂ ਗੋਲੀਆਂ ਲੱਗੀਆਂ ਹਨ ਇਸ ਦਾ ਖੁਲਾਸਾ ਹਜੇ ਨਹੀਂ ਹੋਇਆ ਹੈ ।ਰਵੀ ਕੁਮਾਰ ਢਿੱਲੋ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਿੱਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਅੰਮ੍ਰਿਤਸਰ ਪਹੁੰਚਦੇ ਸੀ ਡਾਕਟਰਾਂ ਨੇ ਉਸਨੂੰ ਮ੍ਰਿਤੱਕ ਐਲਾਨ ਦਿੱਤਾ। ਦੂਜੇ ਪਾਸੇ ਪੁਲਿਸ ਦੇ ਮੌਕੇ ਤੇ ਪਹੁੰਚ ਕੇ ਲੋੜਿੰਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 984