World Breaking: ਪਾਕਿਸਤਾਨ ਵਾਲੇ ਪਾਸੇ ਧੁੱਸੀ ਬੰਨ੍ਹ ਟੁੱਟਿਆ, ਚੜਦੇ ਪੰਜਾਬ ਦੇ ਕਈ ਪਿੰਡ ਡੁੱਬਣ ਦਾ ਖਦਸ਼ਾ
ਫ਼ਿਰੋਜ਼ਪੁਰ , 20 ਅਗਸਤ 2025 : ਪਾਕਿਸਤਾਨ ਦੀ ਹੱਦ ਨਾਲ ਲੱਗਦੇ ਫ਼ਿਰੋਜ਼ਪੁਰ ਦੇ ਪਿੰਡ ਟੇਡੀ ਵਾਲਾ ਦੇ ਸਾਹਮਣੇ ਵਾਲਾ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਚੜ੍ਹਦੇ ਪੰਜਾਬ ਦੇ ਕਈ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ। ਦਰਿਆ ਨਾਲ ਲੱਗਦੇ ਕਈ ਪਿੰਡ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਸਨ, ਪਰ ਹੁਣ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।
ਇਸ ਘਟਨਾ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਟੀਮਾਂ ਭੇਜ ਦਿੱਤੀਆਂ ਹਨ ਅਤੇ ਕਈ ਥਾਵਾਂ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅਧਿਕਾਰੀ (ਡੀ.ਸੀ.) ਨੇ ਖ਼ੁਦ ਮੌਕੇ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਅਤੇ ਲੋੜੀਂਦੀਆਂ ਚੀਜ਼ਾਂ ਤੁਰੰਤ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।