ਪੰਜਾਬ ਮੁਫ਼ਤ ਤੇ 24 ਘੰਟੇ ਬਿਜਲੀ ਦੇ ਨਾਲ ਲੋਕਾਂ ਨੂੰ ਜੋੜਨ ਵਿੱਚ ਮੋਹਰੀ : MLA ਸ਼ੈਰੀ ਕਲਸੀ
ਅੰਮ੍ਰਿਤ ਕਲਸੀ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਰੋਹਿਤ ਗੁਪਤਾ
ਬਟਾਲਾ, 20 ਅਗਸਤ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਵਲੋਂ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦਾ ਆਧਾਰ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ, ਉਸਦੇ ਨਾਲ ਪਾਰਟੀ ਦੀ ਚੜ੍ਹਦੀ ਕਲਾਲਈ ਵੀ ਉਨ੍ਹਾਂ ਵਲੋਂ ਕੀਤੀ ਜਾ ਰਹੀ ਅਣਥੱਕ ਮਿਹਨਤ ਰੰਗ ਲਿਆ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਅੰਮ੍ਰਿਤ ਕਲਸੀ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਪਹਿਲੀ ਗਰੰਟੀ ਮੁਫ਼ਤ ਤੇ 24 ਘੰਟੇ ਬਿਜਲੀ ਦੇ ਨਾਲ ਸਭ ਤੋਂ ਵੱਧ ਲੋਕਾਂ ਨੂੰ ਜੋੜਨ ਵਾਲੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਹਿਲੇ ਨੰਬਰ ’ਤੇ ਰਹੇ ਹਨ, ਜਿਨਾਂ ਵਲੋਂ ਸੂਬੇ ਭਰ ਵਿੱਚੋਂ ਮੋਹਰੀ ਰਹਿ ਕੇ ਇਸ ਗਰੰਟੀ ਨਾਲ ਲੋਕਾਂ ਨੂੰ ਜੋੜਿਆ ਗਿਆ ਹੈ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਲਗਾਤਾਰ ਆਪ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਲਏ ਗਏ ਫੈਸਲਿਆਂ ਨੂੰ ਹੇਠਲੇ ਪੱਧਰ ਤੱਕ ਪ੍ਰਚਾਰਨ ਤੇ ਪਸਾਰਨ ਲਈ ਮਿਹਨਤ ਕੀਤੀ ਜਾ ਰਹੀ ਹੈ।
ਅੰÇ੍ਰਮਤ ਕਲਸੀ ਨੇ ਅੱਗੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਨਾਂ ਵਲੋਂ ਲੋਕਾਂ ਨਾਲ ਮਿਲ ਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਵਿਧਾਇਕ ਕਲਸੀ ਦੇ ਧਿਆਨ ਵਿੱਚ ਲਿਆ ਕੇ ਮੁਸ਼ਕਿਲਾਂ ਦਾ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ ਅਤੇ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਦੇਸ਼-ਵਿਦੇਸ਼ ਤੋਂ ਬਟਾਲਾ ਦੀ ਧਰਤੀ ’ਤੇ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰ ਸਾਫ਼-ਸਫਾਈ ਰੱਖਣ ਲਈ ਵਿਸ਼ੇਸ ਤਵੱਜੋਂ ਦਿੱਤੀ ਜਾ ਰਹੀ ਹੈ। ਸ਼ਹਿਰ ਅੰਦਰ ਸੀਵਰੇਜ਼ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਰੰਗ ਬਿਰੰਗੀਆਂ ਲਾਈਟਾਂ ਦੇ ਨਾਲ ਰੰਗ ਰੋਗਨ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹੇ ਜਾਣਗੇ।
ਇਸ ਮੌਕੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਅਵਤਾਰ ਸਿੰਘ ਕਲਸੀ, ਗੁਰਜੀਤ ਸਿੰਘ ਸੁੰਦਰ ਨਗਰ, ਬਲਜੀਤ ਸਿੰਘ ਨਿੱਕੂ, ਦਵਿੰਦਰ ਸਿੰਘ, ਕੁਲਦੀਪ ਸਿੰਘ, ਕੁਨਾਲ ਸ਼ਰਮਾ ਅਤੇ ਰਣਬੀਰ ਸਿੰਘ ਰਾਣਾ ਆਦਿ ਮੋਜੂਦ ਸਨ।