ਕਾਰਡਨ ਐਂਡ ਸਰਚ ਆਪ੍ਰੇਸ਼ਨ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 20 ਅਗਸਤ 2025 : ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਨਕੇਲ ਕੱਸਣ ਲਈ SSP ਵਰੁਣ ਸ਼ਰਮਾ ਦੀ ਅਗਵਾਈ ਹੇਠ ਵੱਡੇ ਪੱਧਰ 'ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ , ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਕਈ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਸ਼ੱਕੀ ਘਰਾਂ ਅਤੇ ਥਾਵਾਂ ਦੀ ਗਹਿਰੀ ਜਾਂਚ ਕੀਤੀ , ਇਹ ਆਪ੍ਰੇਸ਼ਨ ਕਾਫ਼ੀ ਲੰਬੇ ਸਮੇਂ ਤੱਕ ਚਲਿਆ, ਜਿਸ ਦੌਰਾਨ ਕਈ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਗਈ ਤੇ ਕੁਝ ਥਾਵਾਂ ਤੋਂ ਨਸ਼ੀਲੀ ਵਸਤੂਆਂ ਅਤੇ ਹੋਰ ਸ਼ੱਕੀ ਸਮਾਨ ਵੀ ਬਰਾਮਦ ਹੋਇਆ , ਇਸ ਮੌਕੇ ਐਸ.ਐਸ.ਪੀ. ਪਟਿਆਲਾ ਨੇ ਖੁਦ ਮੌਕੇ 'ਤੇ ਪਹੁੰਚ ਕੇ ਇਹ ਆਪ੍ਰੇਸ਼ਨ ਸਾਂਝਾ ਕੀਤਾ ਅਤੇ ਕਿਹਾ ਕਿ "ਸਮਾਜ ਵਿਰੋਧੀ ਤੱਤਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ , ਇਹ ਮੁਹਿੰਮ ਲੋਕਾਂ ਦੀ ਸੁਰੱਖਿਆ ਅਤੇ ਅਪਰਾਧ ਮੁਕਤ ਸਮਾਜ ਬਣਾਉਣ ਵੱਲ ਇੱਕ ਵੱਡਾ ਕਦਮ ਹੈ "ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇ ਉਹ ਕਿਸੇ ਵੀ ਗੈਰ-ਕਾਨੂੰਨੀ ਜਾਂ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਦੇ ਸਕਦੇ ਹਨ ਤਾਂ ਤੁਰੰਤ ਨਜ਼ਦੀਕੀ ਥਾਣੇ ਜਾਂ 112 'ਤੇ ਸੰਪਰਕ ਕਰਨ