← ਪਿਛੇ ਪਰਤੋ
ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂ ਪੁਲਿਸ ਨੇ ਲਏ ਹਿਰਾਸਤ ਵਿੱਚ
ਰੋਹਿਤ ਗੁਪਤਾ
ਗੁਰਦਾਸਪੁਰ 21 ਅਗਸਤ
ਪਿੰਡ ਚੇਚੀਆਂ ਛੋੜੀਆਂ ਵਿੱਚ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਦੀ ਜਾਣਕਾਰੀ ਦਾ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂ ਅਤੇ ਕਾਰਜਕਰਤਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਏ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਜ਼ਿਲ੍ਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਅਤੇ ਦੀਨਾ ਨਗਰ ਤੋਂ ਵਿਧਾਨ ਸਭਾ ਚੋਣ ਲੜ ਚੁੱਕੀ ਰੇਨੂ ਕਸ਼ਅਪ ਵੀ ਸ਼ਾਮਿਲ ਹਨ । ਆਗੂਆਂ ਨੂੰ ਵੱਖ-ਵੱਖ ਥਾਣਿਆਂ ਵਿੱਚ ਲੇਟ ਰੱਖਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਨਹੀਂ ਪਹੁੰਚਣ ਦੇ ਰਹੀ ਅਤੇ ਨਾ ਹੀ ਉਹਨਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕੇਂਦਰ ਸਰਕਾਰ ਦੀਆਂ ਸਹੂਲਤਾਂ ਤੇ ਯੋਜਨਾਵਾਂ ਦੇ ਕੈਂਪ ਲਗਾਉਣ ਦੀ ਘੋਸ਼ਣਾ ਕੀਤੀ ਗਈ ਸੀ ਅਤੇ ਭਾਜਪਾ ਆਗੂ ਅਤੇ ਕਾਰਜਕਰਤਾ ਦੀਨਾ ਨਗਰ ਹਲਕੇ ਵਿੱਚ ਪੈਂਦੇ ਪਿੰਡ ਚੇਚੀਆ ਛੋੜੀਆਂ ਵਿੱਚ ਅਜਿਹਾ ਹੀ ਇੱਕ ਕੈਂਪ ਲਗਾਉਣ ਜਾ ਰਹੇ ਸਨ ਜਦੋਂ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ । ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਭਾਜਪਾ ਦੇ ਲਗਾਤਾਰ ਵੱਧ ਰਹੇ ਗ੍ਰਾਫ ਤੋਂ ਘਬਰਾ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਤੇ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਕਰੈਡਿਟ ਆਪ ਲੈਣਾ ਚਾਹੁੰਦੀ ਹੈ ਜਿਸ ਕਾਰਨ ਭਾਜਪਾ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਤਾਨਾਸ਼ਾਹੀ ਕਾਰਵਾਈ ਖਿਲਾਫ ਭਾਜਪਾ ਵੱਡਾ ਸੰਘਰਸ਼ ਐਲਾਣੇਗੀ।
Total Responses : 1068