ਔਰਤਾਂ ਨੂੰ ਹਰ ਮਹੀਨੇ ਮਿਲਣਗੇ 2100 ਰੁਪਏ, ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ, 28 ਅਗਸਤ 2025- ਹਰਿਆਣਾ ਵਿੱਚ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਐਲਾਨ ਸੀਐੱਮ ਨਾਇਬ ਸਿੰਘ ਸੈਣੀ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਕੇ ਵਿਖਾਉਂਦੇ ਹਾਂ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਤਾਂ ਕੀਤਾ ਸੀ, ਪਰ ਉਸਨੂੰ ਪੂਰਾ ਨਹੀਂ ਕੀਤਾ ਗਿਆ।