Big Breaking: ਹੜ੍ਹਾਂ 'ਚ ਡੁੱਬੇ ਪੰਜਾਬ ਨੂੰ ਛੋਟੇ ਭਰਾ ਦਾ ਮਿਲਿਆ ਸਹਾਰਾ, ਮਦਦ ਲਈ ਵਧਾਇਆ ਹੱਥ
ਚੰਡੀਗੜ੍ਹ, 28 ਅਗਸਤ 2025- ਪੰਜਾਬ ਜਿਹੜਾ ਕਿ ਇਸ ਵੇਲੇ ਹੜ੍ਹਾਂ ਦੀ ਲਪੇਟ ਵਿੱਚ ਹੈ। ਪੰਜਾਬ ਨੂੰ ਹੜ੍ਹਾਂ ਦੀ ਸਥਿਤੀ ਵਿੱਚੋਂ ਕੱਢਣ ਅਤੇ ਤਾਜ਼ਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਹੁਣ ਹਰਿਆਣਾ ਨੇ ਆਪਣਾ ਹੱਥ ਅੱਗੇ ਵਧਾਇਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਦਾ ਹਰਿਆਣਾ ਪੰਜਾਬ ਦੇ ਨਾਲ ਖੜ੍ਹਾ ਹੈ।
