ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ; ਪਟਿਆਲਾ ’ਚ ਜਾਰੀ ਹੋਇਆ ਅਲਰਟ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 29 ਅਗਸਤ, 2025: ਸੁਖਨਾ ਝੀਲ ਦੇ ਫਲੱਡ ਗੇਟ ਅੱਜ ਖੋਲ੍ਹ ਦਿੱਤੇ ਗਏ ਜਿਸ ਨਾਲ ਪਟਿਆਲਾ ਜ਼ਿਲ੍ਹੇ ’ਚ ਹੜ੍ਹਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਸੂਚਨਾ ਵਿਚ ਕਿਹਾ ਗਿਆ ਕਿ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਐਸ ਡੀ ਐਮ ਰਾਜਪੁਰਾ ਸ੍ਰੀ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ ਡੀ ਐਮ ਸ੍ਰੀ ਕਿਰਪਾਲਵੀਰ ਸਿੰਘ ਮੁਤਾਬਕ ਪਿੰਡ ਭਸਮੜਾ ਅਤੇ ਜਲਾਹਖੇੜੀ ਰਾਜੂ ਖੇੜੀ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।
ਜਦਕਿ ਪਟਿਆਲਾ ਸਬ ਡਵੀਜ਼ਨ ਦੇ ਐਸ ਡੀ ਐਮ ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾ, ਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ। ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ।