ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਬੰਦ ਦੁਕਾਨ 'ਤੇ ਤਾਬੜਤੋੜ ਫਾ*ਇਰਿੰਗ, ਦਹਿਸ਼ਤ ਦਾ ਮਾਹੌਲ
ਬਾਬੂਸ਼ਾਹੀ ਬਿਊਰੋ
ਪਠਾਨਕੋਟ, 30 ਅਗਸਤ 2025: ਪਠਾਨਕੋਟ ਸ਼ਹਿਰ ਉਸ ਵੇਲੇ ਦਹਿਲ ਗਿਆ ਜਦੋਂ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਢਾਂਗੂ ਰੋਡ 'ਤੇ ਇੱਕ ਬੰਦ ਦੁਕਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ । ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ।
ਸ਼ਟਰ ਨੂੰ ਚੀਰਦੀਆਂ ਹੋਈਆਂ ਦੁਕਾਨ ਦੇ ਅੰਦਰ ਜਾ ਵੜੀਆਂ ਗੋਲੀਆਂ
ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਢਾਂਗੂ ਰੋਡ 'ਤੇ ਸਥਿਤ ਬਿਜਲੀ ਘਰ ਦੇ ਠੀਕ ਸਾਹਮਣੇ ਵਾਪਰੀ। ਦੇਰ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਇੱਕ ਬੰਦ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ 'ਤੇ ਫਾਇਰਿੰਗ ਕਰ ਦਿੱਤੀ। ਗੋਲੀਆਂ ਦੁਕਾਨ ਦੇ ਸ਼ਟਰ ਨੂੰ ਚੀਰਦੀਆਂ ਹੋਈਆਂ ਅੰਦਰ ਜਾ ਲੱਗੀਆਂ । ਗਨੀਮਤ ਇਹ ਰਹੀ ਕਿ ਘਟਨਾ ਵੇਲੇ ਦੁਕਾਨ ਬੰਦ ਸੀ ਅਤੇ ਅੰਦਰ ਕੋਈ ਮੌਜੂਦ ਨਹੀਂ ਸੀ, ਜਿਸ ਨਾਲ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ ਹੋ ਗਿਆ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸ਼ੁਰੂ ਕੀਤੀ ਜਾਂਚ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਡਿਵੀਜ਼ਨ ਨੰਬਰ ਦੋ ਦੇ SHO ਮਨਦੀਪ ਸਲਗੋਤਰਾ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ । ਉਨ੍ਹਾਂ ਨੇ ਦੁਕਾਨ ਦਾ ਮੁਆਇਨਾ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸ-ਪਾਸ ਦੇ CCTV ਫੁਟੇਜ ਖੰਗਾਲ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਇਸ ਗੋਲੀਬਾਰੀ ਦੇ ਪਿੱਛੇ ਦੀ ਵਜ੍ਹਾ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
MA