ਵਿਧਾਇਕ ਸ਼ੈਰੀ ਕਲਸੀ ਖੁਦ ਰਾਹਤ ਸਮੱਗਰੀ ਲੈ ਕੇ ਪਹੁੰਚੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ
ਪੰਜਾਬ ਸਰਕਾਰ ਹੜ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੈ ਖੜੀ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ,1 ਸਤੰਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਖੁਦ ਬਟਾਲਾ ਤੋਂ ਟਰੈਕਟਰ ਚਲਾ ਕੇ 50 ਟਰਾਲੀਆਂ ਵਿੱਚ ਰਾਹਤ ਸਮੱਗਰੀ ਲੈ ਕੇ ਡੇਰਾ ਬਾਬਾ ਨਾਨਕ ਖੇਤਰ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਤੇ ਹੜ ਪੀੜਤਾਂ ਤੱਕ ਪਾਣੀ, ਰਾਸ਼ਨ, ਸੁੱਕੀ ਰਸਦ ਅਤੇ ਪਸ਼ੂਆਂ ਦਾ ਚਾਰਾ ਪਹੁੰਚਾਇਆ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਨਾਲ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰ ਕੋਈ ਬਿਮਾਰੀ ਨਾਲ ਫੈਲੇ ਇਸ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ।
ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚ 323 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ ਅਤੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਲਈ ਵੱਖ-ਵੱਖ ਥਾਵਾਂ ਉੱਪਰ 22 ਰਿਲੀਫ ਕੈਂਪ ਸਥਾਪਿਤ ਕੀਤੇ ਗਏ ਹਨ।
ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸਮਾਜ ਸੇਵੀ ਅੰਮ੍ਰਿਤ ਕਲਸੀ, ਮਨਦੀਪ ਸਿੰਘ ਗਿੱਲ ਜਿਲ੍ਹਾ ਯੂਥ ਆਗੂ ਗੁਰਦਾਸਪੁਰ, ਦਲਜੀਤ ਸਿੰਘ ਲੱਕੀ ਹਲਕਾ ਸੰਗਠਨ ਇੰਚਾਰਜ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਮਨਜੀਤ ਸਿੰਘ ਬੁਮਰਾਹ, ਗੁਰਜੀਤ ਸਿੰਘ, ਰਣਬੀਰ ਸਿੰਘ ਗਿੱਲ, ਗਗਨ ਬਟਾਲਾ, ਜਸਪਾਲ ਸਿੰਘ, ਪਰਦੀਪ ਕੁਮਾਰ, ਭੁਪਿੰਦਰ ਸਿੰਘ, ਪਵਨ ਕੁਮਾਰ, ਕਾਕਾ, ਮਲਕੀਤ ਸਿੰਘ, ਨਿੱਕੂ ਹੰਸ ਪਾਲ ਆਦਿ ਹਾਜ਼ਰ ਸਨ।