Breaking: ਚੰਡੀਗੜ੍ਹ ਦੇ ਸਾਰੇ ਸਕੂਲ ਕੱਲ੍ਹ 2 ਸਤੰਬਰ ਨੂੰ ਰਹਿਣਗੇ ਬੰਦ
ਹੜ੍ਹਾ ਕਾਰਨ ਪ੍ਰਸਾਸ਼ਨ ਨੇ ਲਿਆ ਅਹਿਮ ਫ਼ੈਸਲਾ
ਚੰਡੀਗੜ੍ਹ, 1 ਸਤੰਬਰ 2025- ਚੰਡੀਗੜ੍ਹ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਇਸੇ ਵਿਚਾਲੇ ਚੰਡੀਗੜ੍ਹ ਪ੍ਰਸਾਸ਼ਨ ਨੇ ਇਕ ਅਹਿਮ ਫ਼ੈਸਲਾ ਸਕੂਲਾਂ ਬਾਰੇ ਲਿਆ ਹੈ।
ਖਰਾਬ ਮੌਸਮ ਦੇ ਮੱਦੇਨਜ਼ਰ, ਯੂਟੀ ਪ੍ਰਸਾਸ਼ਨ ਵੱਲੋਂ ਚੰਡੀਗੜ੍ਹ ਦੇ ਸਾਰੇ ਸਕੂਲ ਕੱਲ੍ਹ ਯਾਨੀ 2 ਸਤੰਬਰ 2025 ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਸਕੂਲਾਂ ਵਿੱਚ ਅਧਿਆਪਕਾਂ ਨੂੰ ਬੁਲਾਇਆ ਜਾ ਸਕੇਗਾ।