AAP ਦੇ MPs ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ, ਪੜ੍ਹੋ, ਕਿਸ ਨੇ ਕਿਨੀ ਮਦਦ ਕੀਤੀ
ਚੰਡੀਗੜ੍ਹ, 2 ਸਤੰਬਰ 2025: ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ, ਆਮ ਆਦਮੀ ਪਾਰਟੀ (AAP) ਦੇ ਕਈ ਸੰਸਦ ਮੈਂਬਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ।
ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਖਰੀਦਣ ਲਈ 25 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।
ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਵੀ 20 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ, ਜਿਸ ਦੀ ਵਰਤੋਂ ਪੀੜਤਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਉਣ ਲਈ ਕੀਤੀ ਜਾਵੇਗੀ।
ਇਸ ਦੌਰਾਨ, ਫਿਰੋਜ਼ਪੁਰ ਤੋਂ ਇੱਕ ਸੰਸਦ ਮੈਂਬਰ ਨੇ ਆਪਣੇ MPLADS ਫੰਡ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਹੜ੍ਹ ਰਾਹਤ ਅਤੇ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਲਈ ਸਮਰਪਿਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਿਪਤਾ ਸਾਨੂੰ ਹੋਰ ਮਜ਼ਬੂਤ ਬਣਾਏਗੀ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਮੁੜ ਤੋਂ ਹਸਦਾ-ਵਸਦਾ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਹੜ੍ਹ ਕਾਰਨ ਹਜ਼ਾਰਾਂ ਪਿੰਡਾਂ ਅਤੇ ਖੇਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਅਣਗਿਣਤ ਪਰਿਵਾਰ ਪ੍ਰਭਾਵਿਤ ਹੋਏ ਹਨ, ਪਰ ਸਰਕਾਰ, ਫੌਜ, ਅਤੇ NDRF ਦੀਆਂ ਟੀਮਾਂ ਲੋਕਾਂ ਨੂੰ ਬਚਾਉਣ ਅਤੇ ਪਿੰਡਾਂ ਨੂੰ ਦੁਬਾਰਾ ਵਸਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।