ਸਾਵਨ ਕਿਰਪਾਲ ਰੂਹਾਨੀ ਮਿਸ਼ਨ ਬਠਿੰਡਾ ਵੱਲੋਂ ਰੈਡ ਕ੍ਰਾਸ ਨੂੰ ਹੜ੍ਹ ਪੀੜਤਾਂ ਲਈ ਰਾਸ਼ਨ ਦੀਆਂ ਕਿੱਟਾਂ ਭੇਂਟ
ਅਸ਼ੋਕ ਵਰਮਾ
ਬਠਿੰਡਾ,2 ਸਤੰਬਰ 2025 : ਸਾਵਣ ਕਿਰਪਾਲ ਰੂਹਾਨੀ ਮਿਸ਼ਨ ਬਠਿੰਡਾ ਦੇ ਸੇਵਾਦਾਰਾਂ ਨੇ ਹੜ੍ਹ ਪੀੜਤਾਂ ਨੂੰ ਵੰਡੇ ਜਾਣ ਲਈ ਰੈਡ ਕ੍ਰਾਸ ਦੇ ਅਧਿਕਾਰੀਆਂ ਨੂੰ ਰਾਸ਼ਨ ਦੀਆਂ 50 ਕਿੱਟਾਂ ਭੇਂਟ ਕੀਤੀਆਂ ਹਨ। ਆਸ਼ਰਮ ਦੇ ਸਕੱਤਰ ਰਜਿੰਦਰ ਦਾਨੇਵਾਲੀਆ ਨੇ ਦੱਸਿਆ ਕਿ ਪੰਜਾਬ ਦੇ ਕਾਫੀ ਇਲਾਕਿਆਂ ਵਿੱਚ ਪਾਣੀ ਨੇ ਭਾਰੀ ਤਬਾਹੀ ਮਚਾਈ ਹੈ ਅਤੇ ਲੋਕ ਘਰੋਂ ਬੇਘਰ ਹੋ ਗਏ ਹਨ। ਉਨਾਂ ਦੱਸਿਆ ਕਿ ਵੱਡੀ ਗਿਣਤੀ ਇਲਾਕੇ ਅਜਿਹੇ ਹਨ ਜਿੱਥੇ ਖਾਣ ਪੀਣ ਵਾਲੀਆਂ ਲੁੜੀਦੀਆਂ ਵਸਤਾਂ ਦੀ ਭਾਰੀ ਕਮੀ ਚੱਲ ਰਹੀ ਹੈ। ਉਹਨਾਂ ਦੱਸਿਆ ਕਿ
ਸੰਤ ਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਾਲਾਤਾਂ ਨੂੰ ਦੇਖਦਿਆਂ ਆਸ਼ਰਮ ਵੱਲੋਂ ਇਹ ਸਮਾਨ ਰੈਡ ਕ੍ਰਾਸ ਤੇ ਹਵਾਲੇ ਕੀਤਾ ਗਿਆ ਹੈ ਤਾਂ ਜੋ ਲੋੜਵੰਦਾਂ ਨੂੰ ਵੰਡਿਆ ਜਾ ਸਕੇ। ਇਸ ਮੌਕੇ ਰੈਡ ਕ੍ਰਾਸ ਦੇ ਸਕੱਤਰ ਦਰਸ਼ਨ ਕੁਮਾਰ ਅਤੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਨੇ ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇਸ ਮੌਕੇ ਬਠਿੰਡਾ ਆਸ਼ਰਮ ਦੀ ਪ੍ਰਧਾਨ ਪ੍ਰੇਮ ਰਾਣੀ ਨੇ ਕਿਹਾ ਕਿ ਮਿਸ਼ਨ ਵੱਲੋਂ ਪਹਿਲਾਂ ਵੀ ਅਜਿਹੀ ਸੇਵਾ ਕੀਤੀ ਜਾਂਦੀ ਹੈ ਅਤੇ ਭਵਿੱਖ ਵਿੱਚ ਵੀ ਇਹ ਪ੍ਰੋਗਰਾਮ ਜਾਰੀ ਰੱਖਿਆ ਜਾਏਗਾ।