ਵਰਦੇ ਮੀਂਹ ਦੌਰਾਨ ਹੀ ਸੀ.ਜੇ.ਐਮ ਨੇ ਹੜ ਪੀੜਿਤ ਇਲਾਕਿਆਂ ਦਾ ਕੀਤਾ ਦੌਰਾ ਤੇ ਰਾਹਤ ਸਮੱਗਰੀ ਵੰਡੀ
ਪ੍ਰਮੋਦ ਭਾਰਤੀ
ਸ਼੍ਰੀ ਅਨੰਦਪੁਰ ਸਾਹਿਬ, 2 ਸਤੰਬਰ,2025
ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਹਿਤ ਬਾਂਸਲ ਦੀ ਅਗਵਾਈ ਵਿੱਚ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ, ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵਰਦੇ ਮੀਂਹ ਦੌਰਾਨ ਦੌਰਾ ਕੀਤਾ ਗਿਆ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਦੌਰਾਨ, ਉਨ੍ਹਾਂ ਨੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਕੇ ਮੌਕੇ ਉੱਤੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪਹੁੰਚਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਮੇਸ਼ਾਂ ਆਮ ਲੋਕਾਂ ਦੀ ਸਹਾਇਤਾ ਲਈ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਂ ਪ੍ਰਸ਼ਾਸਕੀ ਸਹਾਇਤਾ ਲਈ ਲੋਕਾਂ ਨੂੰ ਉਪਲਬਧ ਕਰਵਾਈ ਜਾਵੇਗੀ।
ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਸ ਮੁਸ਼ਕਲ ਘੜੀ ਵਿੱਚ ਇਕ-ਦੂਜੇ ਦਾ ਸਹਿਯੋਗ ਕਰਨ।