ਲੈਕਚਰਾਰ ਕੇਡਰ ਯੂਨੀਅਨ ਵੱਲੋਂ ਹੜ ਪੀੜਤਾਂ ਦੀ ਹਰ ਸੰਭਵ ਮਦਦ ਦਾ ਫੈਸਲਾ
ਚੰਡੀਗੜ੍ਹ, 2 ਸਤੰਬਰ 2025- ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਜਿਲ੍ਹਾ ਕਮੇਟੀ ਨਾਲ ਮੀਟਿੰਗ ਕਰਨ ਉਪਰੰਤ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜਾਂ ਕਾਰਨ ਹਾਲਤ ਕਾਫੀ ਗੰਭੀਰ ਹਨ। ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਹੜ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਕਿ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲ ਸਕੇ। ਲੇਡੀਜ਼ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਅਤੇ ਯੂਨੀਅਨ ਦੇ ਸਲਾਹਕਾਰ ਅਮਰਜੀਤ ਸਿੰਘ ਕੱਦੋਂ ਅਤੇ ਦਵਿੰਦਰ ਸਿੰਘ ਗੁਰੂ ਨੇ ਕਿ ਇਸ ਭਾਰੀ ਮੀਂਹ ਨਾਲ ਕਾਫੀ ਜਿਆਦਾ ਨੁਕਸਾਨ ਹੋ ਗਿਆ ਹੈ ਅਤੇ ਪੰਜਾਬ ਦਾ ਅਧਿਆਪਕ ਵਰਗ ਇਸ ਸੰਕਟ ਦੀ ਘੜੀ ਵਿੱਚ ਹੜਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਮਦਦ ਲਈ ਤਿਆਰ ਹੈ ।ਯੂਨੀਅਨ ਆਗੂ ਗੁਰਜੇਪਾਲ ਸਿੰਘ , ਜਸਪਾਲ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ ਅਤੇ ਮਨਦੀਪ ਕੁਮਾਰ ਨੇ ਕਿਹਾ ਕਿ ਹੜਾਂ ਕਾਰਨ ਵਾਪਰੀ ਤਬਾਹੀ ਨੂੰ ਸਿਰਫ ਕੁਦਰਤੀ ਤਬਾਹੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਇੱਕ ਪਾਸੇ ਪੰਜਾਬ ਦੇ ਘਟ ਰਹੇ ਪਾਣੀ ਦੇ ਪੱਧਰ ਤੇ ਚਿੰਤਾ ਜਾਹਿਰ ਕਰਦਿਆਂ ਇਸ ਬਰਸਾਤੀ ਪਾਣੀ ਨੂੰ ਸੰਭਾਲਣ ਲਈ ਕੋਈ ਯਤਨ ਨਹੀਂ ਕੀਤੇ ਗਏ। ਯੂਨੀਅਨ ਦੇ ਮੀਡੀਆ ਇੰਚਾਰਜ਼ ਰਮਨਦੀਪ ਸਿੰਘ, ਵਨੀਤ ਅਰੋੜਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਾਹਨੇਵਾਲ ਮਨਦੀਪ ਸਿੰਘ ਸੇਖੋਂ ਅਤੇ ਅਲਬੇਲ ਸਿੰਘ ਪੁੜੈਣ ਨੇ ਇਸ ਸੰਕਟ ਦੀ ਘੜੀ ਵਿੱਚ ਹੜਾਂ ਦੀ ਮਾਰ ਤੋ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਅਧਿਆਪਕ ਵਰਗ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ