ਪਿੱਤੇ ਦੀ ਪੱਥਰੀਆਂ ਦੇ ਅਪਰੇਸ਼ਨਾਂ ਦਾ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ
ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ ਕੀਤੇ ਅਪਰੇਸ਼ਨ ਨਾਲ 116 ਕਿਲੋ ਭਾਰੇ ਰੋਗੀ ਨੂੰ ਮਿਲੀ ਨਵੀਂ ਜ਼ਿੰਦਗੀ
ਬੰਗਾ, 03 ਸਤੰਬਰ 2025- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਲੈਪਰੋਸਕੋਪਿਕ ਅਤੇ ਜਰਨਲ ਸਰਜਨ ਡਾ. ਮਾਨਵਦੀਪ ਸਿੰਘ ਬੈਂਸ ਨੇ 116ਕਿਲੋਗ੍ਰਾਮ ਭਾਰ ਵਾਲੇ ਮੋਟਾਪੇ ਕਾਰਨ ਅੰਕਸ਼ ਦਿਲ ਦੇ ਰੋਗੀ ਮਰੀਜ਼ ਦੇ ਖਰਾਬ ਪਿੱਤੇ ਦਾ ਸਫਲ ਅਪਰੇਸ਼ਨ ਕਰਨ ਦਾ ਸਮਾਚਾਰ ਹੈ । ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਡਾ. ਬੈਂਸ ਨੇ ਦੱਸਿਆ ਕਿ ਸਰਜਰੀ ਵਿਭਾਗ ਦੀ ਉ ਪੀ ਡੀ ਵਿਚ 56 ਸਾਲ ਦੀ ਮਰੀਜ਼ ਬੀਬੀ ਸਵਿਤਾ ਰਾਣੀ ਆਏ । ਉਹਨਾਂ ਦੀ ਜਾਂਚ ਕਰਨ ਉਪਰੰਤ ਪਤਾ ਲੱਗਾ ਕਿ ਉਹਨਾਂ ਦਾ ਪਿੱਤਾ, ਪੱਥਰੀਆਂ ਕਰਕੇ ਖਰਾਬ ਹੋ ਰਿਹਾ ਹੈ ਅਤੇ ਸੋਜਿਜ਼ ਵੀ ਵੱਧ ਰਹੀ ਹੈ । ਉਹਨਾਂ ਦਾ ਭਾਰ ਜ਼ਿਆਦਾ ਹੋਣ ਕਰਕੇ ਪੈਦਾ ਹੋਈਆਂ ਕੁਝ ਅਲਾਮਤਾਂ ਕਰਕੇ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵੱਲੋਂ ਜਵਾਬ ਮਿਲ ਚੁੱਕਾ ਸੀ । ਉਹਨਾਂ ਦੇ ਪਰਿਵਾਰ ਵੱਲੋਂ ਇਲਾਜ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਜਰੀ ਵਿਭਾਗ ਵਿਚ ਡਾ. ਮਾਨਵਦੀਪ ਸਿੰਘ ਬੈਂਸ ਕੋਲ ਲਿਆਂਦਾ ਗਿਆ ਸੀ । ਪਰਿਵਾਰ ਨਾਲ ਮਸ਼ਵਰੇ ਉਪਰੰਤ ਮਰੀਜ਼ ਬੀਬੀ ਸਵਿਤਾ ਰਾਣੀ ਦਾ ਲੈਪਰੋਸਕੋਪਿਕ ਸਰਜਰੀ ਨਾਲ ਅਪਰੇਸ਼ਨ ਕਰਕੇ ਖਰਾਬ ਪਿੱਤਾ ਬਾਹਰ ਕੱਢਿਆ ਗਿਆ । ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮੈਡੀਕਲ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਵਿਵੇਕ ਗੁੰਬਰ ਅਤੇ ਐਨਸਥੀਸੀਆ ਮਾਹਿਰ ਡਾ. ਦੀਪਕ ਦੁੱਗਲ ਐਮ ਡੀ ਵੱਲੋਂ ਹਾਈਰਿਸਕ ਮਰੀਜ਼ ਦੀ ਦਿਲ ਦੀ ਬਿਮਾਰੀ ਦਾ ਧਿਆਨ ਰੱਖਣ ਵਿਚ ਵਿਸ਼ੇਸ਼ ਸਹਿਯੋਗ ਦਿੱਤਾ । ਹੁਣ ਅਪਰੇਸ਼ਨ ਉਪਰੰਤ ਮਰੀਜ਼ ਬੀਬੀ ਸਵਿਤਾ ਰਾਣੀ ਤੰਦਰੁਸਤ ਹੈ ਅਤੇ ਖੁਸ਼ ਹਨ । ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬੀਬੀ ਸਵਿਤਾ ਰਾਣੀ ਦਾ ਵਧੀਆ ਅਪਰੇਸ਼ਨ ਕਰਕੇ ਤੰਦਰੁਸਤ ਕਰਨ ਲਈ ਡਾਕਟਰ ਮਾਨਵਦੀਪ ਸਿੰਘ ਬੈਂਸ ਅਤੇ ਸਮੂਹ ਹਸਪਤਾਲ ਸਟਾਫ ਦਾ ਹਾਰਦਿਕ ਧੰਨਵਾਦ ਕੀਤਾ । ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਵੀ ਮਰੀਜ਼ ਦੇ ਸਫਲ ਅਪਰੇਸ਼ਨ ਲਈ ਡਾਕਟਰ ਮਾਨਵਦੀਪ ਸਿੰਘ ਬੈਂਸ ਅਤੇ ਟੀਮ ਨੂੰ ਵਧਾਈ ਦਿੱਤੀ । ਵਰਨਣਯੋਗ ਹੈ ਕਿ ਸਰਜਰੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੱਤੇ ਦੀਆਂ ਪੱਥਰੀਆਂ, ਹਰਨੀਆਂ ਅਤੇ ਪੇਟ ਦੀਆਂ ਬਿਮਾਰੀਆਂ ਦੇ ਇਲਾਜ ਅਤੇ ਅਪਰੇਸ਼ਨਾਂ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਐਮਰੀਜੈਂਸੀ, ਆਈ,ਸੀ,ਯੂ,, ਐਚ,ਡੀ,ਯੂ, ਵਾਰਡ, ਅਪਰੇਸ਼ਨ ਥੀਏਟਰ ਆਦਿ ਮੌਜੂਦ ਹਨ, ਜਿੱਥੇ ਤਾਇਨਾਤ ਮਾਹਿਰ ਡਾਕਟਰ ਸਾਹਿਬਾਨ ਅਤੇ ਮੈਡੀਕਲ ਸਟਾਫ 24 ਘੰਟੇ ਮਰੀਜ਼ਾਂ ਦੀ ਵਧੀਆ ਸਾਂਭ ਸੰਭਾਲ ਕਰਦਾ ਹੈ ।