ਡਾ. ਓੁਬਰਾਏ ਰਾਹਤ ਸਮੱਗਰੀ ਲੈ ਕੇ ਪਹੁੰਚੇ ਸਰਹੱਦੀ ਇਲਾਕਿਆਂ 'ਚ
ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਸ਼ੈਰੀ ਕਲਸੀ ਨਾਲ ਰਹੇ ਮੌਜੂਦ
ਰੋਹਿਤ ਗੁਪਤਾ, ਗੁਰਦਾਸਪੁਰ
ਸਰਬਤ ਦਾ ਭਲਾ ਸੰਸਥਾ ਦੇ ਸਰਪ੍ਰਸਤ ਅਤੇ ਉੱਘੇ ਸਮਾਜ ਸੇਵਕ ਐਸਪੀ ਸਿੰਘ ਉਬਰਾਏ ਪੰਜਾਬ ਚ ਸੱਭ ਤੋ ਵੱਧ ਪ੍ਰਭਾਵਿਤ ਪਿੰਡਾਂ ਚ ਵਿਚ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਰਹੱਦੀ ਤੇ ਇਤਿਹਾਸਕ ਕਸਬਾ ਕਲਾਨੌਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਰਾਹਤ ਸਮੱਗਰੀ ਲੈਕੇ ਪਹੁੰਚੇ ਅਤੇ ਜ਼ਰੂਰਤ ਮੰਦ ਹੜ ਪੀੜਤਾਂ ਨੂੰ ਰਾਹਤ ਸਮੱਗਰੀ ਦਿੱਤੀ ਗਈ ਜਿਸ ਵਿੱਚ ਘਰ ਦੀ ਜ਼ਰੂਰਤ ਤੋਂ ਲੈ ਕੇ ਪਸ਼ੂਆਂ ਦਾ ਚਾਰਾ ਤੱਕ ਸ਼ਾਮਿਲ ਸੀ। ਉਹਨਾਂ ਦੇ ਨਾਲ ਸਰਬਤ ਦਾ ਭਲਾ ਸੰਸਥਾ ਦੇ ਵਲੰਟੀਅਰ ਅਤੇ ਬਟਾਲਾ ਵਿਧਾਇਕ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸੈ਼ਰੀ ਕਲਸੀ ਵੀ ਮੌਜੂਦ ਸਨ।
ਇਸ ਮੌਕੇ ਉਹਨਾਂ ਬੋਲਦਿਆਂ ਡਾਕਟਰ ਉਬਰਾਏ ਨੇ ਕਿਹਾ ਕਿ ਅਸੀਂ ਹਰ ਉਸ ਵਿਅਕਤੀ ਤੱਕ ਪਹੁੰਚਣ ਦੀ ਕੋਸ਼ਿਸ਼ ਕਰਾਂਗੇ ਜੋ ਹੜ ਨਾਲ ਪ੍ਰਭਾਵਿਤ ਹੋਇਆ । ਜਦ ਹਲਾਤ ਠੀਕ ਨਹੀਂ ਹੋ ਜਾਂਦੇ ਤਦ ਤੱਕ ਸੇਵਾ ਜਾਰੀ ਰੱਖਾਂਗੇ ਕਿਉਂਕਿ ਲੰਬਾ ਸਮਾਂ ਹਾਲੇ ਸਾਨੂੰ ਇਹਨਾਂ ਸਮੱਸਿਆਵਾਂ ਨਾਲ ਜੂਝਣਾ ਪੈਂ ਸਕਦਾ।