ਮਾਲੇਰਕੋਟਲਾ: DC ਨੇ ਜ਼ਿਲ੍ਹੇ ’ਚ ਭਾਰੀ ਮੀਂਹ ਤੋਂ ਡਰੇਨਾਂ, ਖੇਤਾਂ, ਨੀਵੀਆਂ ਥਾਵਾਂ 'ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ
* ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣ ਦੇ ਆਦੇਸ਼
* ਕਿਹਾ, ਕਿਸੇ ਵੀ ਐਮਰਜੈਂਸੀ ਵੇਲੇ ਕੰਟਰੋਲ ਰੂਮ ਦੇ 01675-252003 ਨੰਬਰ 'ਤੇ ਕੀਤਾ ਜਾਵੇ ਸੰਪਰਕ
* ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਨੀਵੇ ਇਲਾਕਿਆਂ ਅਤੇ ਆਦਮਪਾਲ ਵਿਖੇ ਸਥਿਤ ਮਾਲੇਰਕੋਟਲਾ ਸ਼ਹਿਰ ਦੇ ਮੇਨ ਪੰਪਿਗ ਸਟੇਸ਼ਨ ਦਾ ਕੀਤਾ ਦੌਰਾ ਅਤੇ ਲਿਆ ਜਾਇਜ਼ਾ
ਮਾਲੇਰਕੋਟਲਾ 03 ਸਤੰਬਰ 2025- ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਦੇ ਅਹਿਮ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੀਂਹ ਕਰਨ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਆਗਾਮੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੀਲਡ ਵਿਚ ਸਰਗਰਮ ਰਹਿਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਐਸ.ਡੀ.ਐਮ.ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਨੇ ਬਰਸਾਤ ਤੋਂ ਬਾਅਦ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਤਾਲਮੇਲ ਵਾਲੇ ਯਤਨਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆ ਸਾਰੀਆਂ ਧਿਰਾਂ ਨੂੰ ਚੌਕਸ ਰਹਿਣ ਅਤੇ ਜਿੱਥੇ ਵੀ ਲੋੜ ਹੋਵੇ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ । ਉਨ੍ਹਾਂ ਮੌਜੂਦਾ ਬਾਰਿਸ਼ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਜ਼ਿਲ੍ਹੇ ਦੇ ਵਸਨੀਕਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚੋਂ ਲੰਘਦੀਆਂ ਡਰੇਨਾਂ, ਨੀਵੀਆਂ ਥਾਵਾਂ 'ਤੇ ਪਾਣੀ ਦੇ ਪੱਧਰ, ਖੇਤਾਂ, ਅਤੇ ਹਾਈਰਿਸਕ ਵਾਲੇ ਸਥਾਨਾਂ ਤੇ ਪ੍ਰਸਾਸਨਿਕ ਅਧਿਕਾਰੀਆਂ ਵਲੋਂ ਲਗਾਤਾਰ ਚੋਕਸ ਨਿਘਾ ਰੱਖੀ ਜਾਵੇ ਤਾਂ ਜੋ ਅਪਾਤ ਦੀ ਸਥਿਤੀ ਪੈਦਾ ਹੋਣ ਤੇ ਫੋਰੀ ਇੰਤਜਾਮ ਕੀਤੇ ਜਾ ਸਕਣ ।
ਜ਼ਿਲ੍ਹੇ ਦੇ ਕਾਰਜ ਸਾਧਕ ਅਫ਼ਸਰ ਨੇ ਡਿਪਟੀ ਕਮਿਸ਼ਨਰ ਨੂੰ ਅਵਗਤ ਕਰਵਾਇਆ ਕਿ ਭਾਰੀ ਬਾਰਿਸ਼ ਦੌਰਾਨ ਪਾਣੀ ਇਕੱਠਾ ਹੋਣ ਵਾਲੇ ਇਲਾਕਿਆਂ ਵਿਚੋਂ ਪਾਣੀ ਦੀ ਨਿਕਾਸੀ ਲਈ ਲਗਾਤਾਰ ਸਕਸ਼ਨ ਪੰਪ ਚਲਾਏ ਜਾ ਰਹੇ ਹਨ ਤਾਂ ਜੋ ਪਾਣੀ ਦੀ ਨਿਕਾਸੀ ਜਲਦ ਤੋਂ ਜਲਦ ਹੋ ਸਕੇ । ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਦੇ ਮੁੱਖ ਰਸਤੇ, ਰਿਹਾਇਸ਼ੀ ਇਲਾਕਿਆਂ, ਨਿਕਾਸੀ ਨਾਲਿਆਂ ਅਤੇ ਹਾਈਰਿਸਕ ਖੇਤਰਾਂ ਲਈ ਵਿਸ਼ੇਸ਼ ਤੌਰ 'ਤੇ ਸਫਾਈ ਅਭਿਆਨ ਆਰੰਭਿਆ ਹੋਇਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ।
ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਸ਼ਹਿਰ ਅਤੇ ਪਿ਼ੰਡਾਂ ਵਿਚਲੇ ਨੀਵੀਆਂ ਥਾਵਾਂ 'ਤੇ ਲਗਾਤਾਰ ਪਾਣੀ ਦੇ ਪੱਧਰ ਤੇ ਨਿੱਘਾ ਰੱਖੀ ਜਾ ਰਹੀ ਹੈ ਅਤੇ ਪਾਣੀ ਦੇ ਨਿਕਾਸੀ ਦੇ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਵਾ ਕੇ ਅਵਾਮ ਨੂੰ ਤੁਰੰਤ ਰਾਹਤ ਦੇਣ ਦੀ ਕੋਸਿਸ਼ ਕੀਤੀ ਜਾ ਰਹੀ ਹੈ।
ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸ਼ਹਿਰ ਦੇ ਨੀਵੇ ਇਲਾਕਿਆਂ ਅਤੇ ਆਦਮਪਾਲ ਵਿਖੇ ਸਥਿਤ ਮਾਲੇਰਕੋਟਲਾ ਸ਼ਹਿਰ ਦੇ ਮੇਨ ਪੰਪਿਗ ਸਟੇਸ਼ਨ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ,ਸਹਾਇਕ ਮਿਊਂਸਪਲ ਇੰਜਨੀਅਰ(ਐਮ)ਇੰਜ.ਗੁਰਪ੍ਰੀਤ ਸਿੰਘ,ਸਹਾਇਕ ਮਿਊਂਸਪਲ ਇੰਜਨੀਅਰ(ਸਿਵਲ)ਇੰਜ.ਨਰਿੰਦਰ ਕੁਮਾਰ,ਜੀ.ਏ ਕੁਲਜਿੰਦਰ ਸਿੰਘ,ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ,ਸੈਨਟਰੀ ਸੁਪਰਵਾਇਜਰ ਪਰਮਜੀਤ ਸਿੰਘ ਤੋਂ ਇਲਾਵਾਂ ਸਬੰਧਤ ਕਰਮਚਾਰੀ ਮੌਜੂਦ ਸਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ "ਸਾਡੀਆਂ ਟੀਮਾਂ ਜ਼ਿਲ੍ਹੇ ਭਰ ਦੇ ਡਰੇਨਾ ਅਤੇ ਨੀਵੇਂ ਸਥਾਨਾਂ ਦੀ ਨਿਗਰਾਨੀ ਰੱਖ ਰਹੀਆਂ ਹਨ ਤਾਂ ਜੋ ਕਿਸੇ ਵੀ ਆਸੰਭਾਵੀ ਸਥਿਤੀ ਪੈਦਾ ਹੋਣ ਤੇ ਤੁਰੰਤ ਹਲਾਤਾਂ ਤੇ ਕਾਬੂ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਲਈ ਮੈਡੀਕਲ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਜਿਸਦਾ ਨੰਬਰ 01675-252003 ਹੈ 24 ਘੰਟੇ ਕਾਰਜਸ਼ੀਲ ਹੈ।