ਵਿਧਾਇਕ ਬਣਾਂਵਾਲੀ ਨੇ ਕਿਸਾਨ ਦੀ ਮੌਤ ਹੋਣ ਅਤੇ ਘਰ ਡਿੱਗਣ ਸਬੰਧੀ ਸੌਪੇ ਰਾਹਤ ਰਾਸ਼ੀ ਦੇ ਚੈੱਕ
ਅਸ਼ੋਕ ਵਰਮਾ
ਮਾਨਸਾ, 3 ਸਤੰਬਰ 2025: ਹਲਕਾ ਸਰਦੂਲਗੜ੍ਹ ਦੇ ਪਿੰਡ ਚੈਨੇਵਾਲਾ ਵਿਖੇ ਲਗਾਤਾਰ ਮੀਂਹ ਪੈਣ ਕਰਕੇ ਗਰੀਬ ਘਰ ਦੀ ਛੱਤ ਡਿੱਗਣ ਕਾਰਨ ਬਲਜੀਤ ਸਿੰਘ ਅਤੇ ਉਸਦੇ ਭਤੀਜੇ ਰਨਜੋਤ ਸਿੰਘ ਦੀ ਮੌਤ ਹੋ ਗਈ ਸੀ।ਅੱਜ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ 08 ਲੱਖ ਰੁਪਏ ਦਾ ਚੈੱਕ ਵਿੱਤੀ ਸਹਾਇਤਾ ਵੱਜੋਂ ਸੌਪਿਆ।
ਇਸ ਦੇ ਨਾਲ ਹੀ ਪਿਛਲੇ ਦਿਨੀਂ ਪਿੰਡ ਜਵਾਹਰਕੇ ਵਿਖੇ ਮੀਂਹ ਦੌਰਾਨ ਕੰਧ ਡਿੱਗਣ ਨਾਲ ਕਿਸਾਨ ਹਰਜੀਵਨ ਸਿੰਘ ਦੀ ਮੌਤ ਹੋ ਗਈ ਸੀ। ਅੱਜ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਧਾਇਕ ਬਣਾਂਵਾਲੀ ਨੇ ਕਿਸਾਨ ਦੇ ਵਾਰਿਸਾਂ ਨੂੰ 04 ਲੱਖ ਰੁਪਏ ਦਾ ਚੈੱਕ ਵਿੱਤੀ ਸਹਾਇਤਾ ਵੱਜੋਂ ਦਿੱਤਾ।
ਇਸ ਮੌਕੇ ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਅਸੀਂ ਪੀੜਿਤ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ। ਉਨ੍ਹਾਂ ਕਿਹਾ ਕਿ ਕੁਦਤਰੀ ਆਫ਼ਤ ਵਿਚ ਹਰ ਪਰਿਵਾਰ ਦਾ ਸਹਿਯੋਗ ਕੀਤਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਮਾਨਸਾ ਤੇ ਸਰਦੂਲਗੜ੍ਹ ਸ੍ਰੀ ਕਾਲਾ ਰਾਮ ਕਾਂਸਲ, ਡੀ.ਐਸ.ਪੀ ਸਰਦੂਲਗੜ੍ਹ ਮਨਜੀਤ ਸਿੰਘ, ਤਹਿਸੀਲਦਾਰ ਝੁਨੀਰ ਸੁਰਿੰਦਰ ਪੱਬੀ, ਪਟਵਾਰੀ ਸਾਹਿਬਾਨ, ਪਿੰਡ ਦੇ ਸਰਪੰਚ ਸਾਹਿਬਾਨ ਅਤੇ ਸਮੂਹ ਗ੍ਰਾਮ ਪੰਚਾਇਤ, ਪਿੰਡ ਦੇ ਅਹੁਦੇਦਾਰ ਸਾਹਿਬਾਨ ਆਦਿ ਮੌਜੂਦ ਸਨ।