ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ
ਅਸ਼ੋਕ ਵਰਮਾ
ਭੁੱਚੋਂ ਮੰਡੀ (ਬਠਿੰਡਾ), 3 ਸਤੰਬਰ 2025 : ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਪੰਜਾਬ ‘ਚ ਹੜ੍ਹ ਪੀੜਤ ਇਲਾਕਿਆਂ ਵਿੱਚ ਮੁਸੀਬਤਾਂ ਨਾਲ ਜੂਝ ਰਹੇ ਲੋਕਾਂ ਦੀ ਮਦਦ ਅਤੇ ਪਸ਼ੂਆਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਭੇਜੀ ਗਈ ਰਾਹਤ ਸਮੱਗਰੀ ਵਿੱਚ ਆਮ ਲੋਕਾਂ ਲਈ ਬਰੈਡ ਅਤੇ ਪਸ਼ੂਆਂ ਲਈ ਫੀਡ ਆਦਿ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਚੈਅਰਮੈਨ ਸ਼ੂਗਰਫੈੱਡ ਸ ਨਵਦੀਪ ਸਿੰਘ ਜੀਦਾ, ਆਪ ਆਗੂ ਹਰਸਿਮਰਨ ਸਿੰਘ, ਹਲਕਾ ਸੰਗਠਨ ਇੰਚਾਰਜ ਭੁੱਚੋ ਬਲਜਿੰਦਰ ਕੌਰ ਤੂੰਗਵਾਲੀ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਮੌਢੇ ਨਾਲ ਮੌਢਾ ਲਗਾ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾ, ਆਪਸੀ ਭਾਈਚਾਰਕ ਸਾਂਝ ਤੋਂ ਇਲਾਵਾ ਹੋਰਨਾਂ ਵਲੋਂ ਖਾਣ, ਪੀਣ ਅਤੇ ਪਸ਼ੂਆਂ ਲਈ ਹਰੇ-ਚਾਰਾ ਭੇਜ ਕੇ ਆਪਣਾ ਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੀ ਭਵਿੱਖ ਵਿੱਚ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਲਈ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਆਮ ਲੋਕਾਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ।