ਡੀਸੀ ਦਫ਼ਤਰ ਬਠਿੰਡਾ ਦੇ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਲਈ ਇੱਕ-ਇੱਕ ਦਿਨ ਦੀ ਤਨਖਾਹ
ਅਸ਼ੋਕ ਵਰਮਾ
ਬਠਿੰਡਾ, 3 ਸਤੰਬਰ : ਪੰਜਾਬ ‘ਚ ਹੜ੍ਹ ਪੀੜਤ ਇਲਾਕਿਆਂ ਵਿੱਚ ਜੂਝ ਰਹੇ ਲੋਕਾਂ ਲਈ ਜਿੱਥੇ ਵੱਖ- ਵੱਖ ਸਮਾਜ ਸੇਵੀ ਸੰਸਥਾਵਾਂ, ਆਪਸੀ ਭਾਈਚਾਰਕ ਸਾਂਝ ਤੋਂ ਇਲਾਵਾ ਹੋਰਨਾਂ ਵਲੋਂ ਖਾਣ, ਪੀਣ ਅਤੇ ਪਸ਼ੂਆਂ ਲਈ ਹਰੇ-ਚਾਰਾ ਭੇਜ ਕੇ ਆਪਣਾ ਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੀ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਜਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ/ਤਹਿਸੀਲ ਦਫਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀ ਇੱਕ-ਇੱਕ ਦਿਨ ਦੀ ਤਨਖਾਹ, ਦੋ ਲੱਖ ਰੁਪਏ ਦੇ ਕੇ, ਹੜ੍ਹ ਪੀੜਤਾਂ ਦੀ ਮਦਦ ਕੀਤੀ ਗਈ। ਇਸ ਯੋਗਦਾਨ ਵਿੱਚ ਖੁਦ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਵੀ ਆਪਣੀ ਇੱਕ ਦਿਨ ਦੀ ਤਨਖਾਹ ਇਸ ਵਿੱਚ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਆਪਣੇ ਦਫਤਰ ਦੇ ਮੁਲਾਜ਼ਮਾਂ ਦੀ ਹੌਂਸਲਾ-ਅਫਜਾਈ ਕਰਦਿਆਂ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ। ਇਸ ਦੌਰਾਨ ਡੀਸੀ ਦਫਤਰ/ਉਪ ਮੰਡਲ ਮੈਜਿਸਟਰੇਟ/ਤਹਿਸੀਲ ਦਫਤਰ ਦੇ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।