ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨਾਲ ਪ੍ਰੇਮ ਨਗਰ ਵਿਖੇ ਮੀਂਹ ਕਾਰਨ ਡਿੱਗੇ ਮਕਾਨ ਦਾ ਲਿਆ ਜਾਇਜ਼ਾ-ਪੀੜਤ ਪਰਿਵਾਰ ਨੂੰ ਮਿਲੇ
ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 3 ਸਤੰਬਰ ਪਿਛਲੇ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਸ੍ਰੀਮਤੀ ਗੁਰਮੀਤ ਕੌਰ, ਵਾਸੀ ਪ੍ਰੇਮ ਨਗਰ, ਫਾਟਕ ਵਾਲੀ ਦਾ ਮਕਾਨ ਡਿੱਗ ਗਿਆ ਸੀ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੌਕੇ ’ਤੇ ਜਾ ਕੇ ਪੀੜਤ ਪਰਿਵਾਰ ਨੂੰ ਮਿਲੇ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਕਮਿਸ਼ਨਰ, ਕਾਰਪੋਰੇਸ਼ਨ ਵਿਕਰਮਜੀਤ ਸਿੰਘ ਪਾਂਥੇ, ਐਕਸੀਅਨ ਰੋਹਿਤ ਉੱਪਲ ਅਤੇ ਦਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੀੜਤ ਪਰਿਵਾਰ ਨੂੰ ਮਿਲ ਕੇ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ।
ਉਨ੍ਹਾਂ ਅੱਗੇ ਕਿਹਾ ਪਿਛਲੇ ਕਈ ਦਿਨਾਂ ਤੋਂ ਮੌਸਮ ਦੀ ਖਰਾਬੀ ਕਾਰਨ ਪੈ ਰਹੇ ਮੀਂਹ ਨਾਲ ਮਕਾਨਾਂ ਨੂੰ ਨੁਕਸਾਨ ਪੁੱਜੇ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਮੀਂਹ ਕਾਰਨ ਦਰਿਆ ਨੇੜਲੇ ਪਿੰਡਾਂ ਵਿੱਚ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਰਾਹਤ ਕਾਰਜ ਨਿਰੰਤਰ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਰਾਹਤ ਸਮੱਗਰੀ ਵੀ ਭੇਜੀ ਜਾ ਰਹੀ ਹੈ। ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਮੈਡੀਕਲ ਕੈਂਪ ਵੀ ਲਗਾਏ ਗਏ ਹਨ।
ਇਸ ਮੌਕੇ ਵਿਧਾਕਿ ਸ਼ੈਰੀ ਕਲਸੀ ਪ੍ਰੇਮ ਨਗਰ ਵਿਖੇ ਹੋਰਨਾਂ ਘਰਾਂ ਵਿੱਚ ਵੀ ਗਏ ਤੇ ਵਾਰਡ ਵਾਸੀਆਂ ਨਾਲ ਗੱਲਬਾਤ ਕੀਤੀ।