DC ਅੱਧੀ ਰਾਤ ਡਟੇ ਰਹੇ ਮੈਦਾਨ 'ਚ...! ਪਿੰਡ ਦਾਊਦਪੁਰ ਅਤੇ ਫੱਸੇ ਵਿਖੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ
ਸ੍ਰੀ ਚਮਕੌਰ ਸਾਹਿਬ, 04 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੇਰ ਰਾਤ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਪਿੰਡ ਦਾਊਦਪੁਰ ਅਤੇ ਫੱਸੇ ਵਿਖੇ ਚੱਲ ਰਹੇ ਬੰਨਾ ਦੀ ਮਜ਼ਬੂਤੀ ਦੇ ਕੰਮ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਪਿੰਡ ਦਾਊਦਪੁਰ ਵਿਖੇ ਇਲਾਕਾ ਵਾਸੀਆਂ ਅਤੇ ਅਧਿਕਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਅਤੇ ਉਨ੍ਹਾਂ ਵੱਲੋਂ ਮੌਜੂਦਾ ਹਾਲਤਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ।
ਉਨ੍ਹਾਂ ਨੇ ਪਿੰਡ ਫੱਸੇ ਵਿਖੇ ਸਤਲੁਜ ਕਿਨਾਰੇ ਬੰਨ ਨੂੰ ਪੱਕੇ ਕਰਨ ਸੰਬੰਧੀ ਚਲਾਏ ਜਾ ਰਹੇ ਕਾਰਜ ਮੌਕੇ ਆਰਮੀ, ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਪੱਧਰ ਉੱਤੇ ਲੋਕਾਂ ਦੀ ਸੁਰੱਖਿਆ ਯਕੀਨੀ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਆਰਮੀ, ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ, ਜੋ ਲੋਕਾਂ ਦੀ ਸੁਰੱਖਿਆ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਸਿਰਫ਼ ਸਰਕਾਰੀ ਮਾਧਿਅਮਾਂ ਤੋਂ ਮਿਲ ਰਹੀ ਜਾਣਕਾਰੀ ‘ਤੇ ਹੀ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਪੱਧਰ ‘ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।