← ਪਿਛੇ ਪਰਤੋ
Flood News : ADC ਵੱਲੋਂ ਘੁਰਕਾ ਤੇ ਢਾਣੀ ਮੋਹਨਾ ਰਾਮ ਦਾ ਦੌਰਾ
ਜਲਾਲਾਬਾਦ, 4 ਸਤੰਬਰ –
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਅੱਜ ਘੁਰਕਾ ਅਤੇ ਢਾਣੀ ਮੋਹਨਾ ਰਾਮ ਪਿੰਡਾਂ ਦਾ ਦੌਰਾ ਕਰਕੇ ਇੱਥੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਹਰ ਪ੍ਰਕਾਰ ਦੀ ਮਦਦ ਪਹੁੰਚਾਈ ਜਾ ਰਹੀ ਹੈ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪੀੜਤ ਰਾਹਤ ਸਮੱਗਰੀ ਦੀ ਪਹੁੰਚ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਇੱਥੇ ਲੋਕਾਂ ਨੂੰ ਮੱਛਰ ਦਾਨੀਆਂ ਵੀ ਵੰਡੀਆਂ। ਉਨ੍ਹਾਂ ਨੇ ਲੋਕਾਂ ਨੂੰ ਪਾਣੀ ਤੋਂ ਦੂਰ ਸੁਰੱਖਿਅਤ ਰਾਹਤ ਕੈਂਪਾਂ ਵਿਚ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਣ ਤੱਕ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 7585 ਰਾਸ਼ਨ ਕਿੱਟਾਂ ਦੀ ਵੰਡ ਕਰ ਚੁੱਕਾ ਹੈ ਅਤੇ ਜਾਨਵਰਾਂ ਲਈ 4298 ਬੈਗ ਕੈਟਲ ਫੀਡ ਵੰਡੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਮਦਦ ਜਾਂ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦੇ ਨੰਬਰ 01638-262153 ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 1236